Saturday, September 21, 2024
More

    Latest Posts

    ਸ਼੍ਰੀ ਬਰਾੜ ਨੇ ਰਿਲੀਜ਼ ਕੀਤਾ ‘ਕਿਸਾਨ ਐਂਥਮ 3’ ਦਾ ਟੀਜ਼ਰ | ActionPunjab


    Kisan Anthem 3: ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਪੰਜਾਬ-ਹਰਿਆਣਾ ਦੇ ਨਾਲ-ਨਾਲ ਕਈ ਹੋਰ ਰਾਜਾਂ ਦੇ ਕਿਸਾਨ ਵੀ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਨੇ ‘ਚਲੋ ਦਿੱਲੀ ਮਾਰਚ’ ਦਾ ਨਾਂ ਦਿੱਤਾ ਹੈ ਪਰ ਇਸ ਨੂੰ ਕਿਸਾਨ ਅੰਦੋਲਨ 2.0 ਵੀ ਕਿਹਾ ਜਾ ਰਿਹਾ ਹੈ। 
    ਹੁਣ ਇਸ ਅੰਦੋਲਨ ਵਿੱਚ ਪੰਜਾਬੀ ਮੰਨੋਰੰਜਨ ਜਗਤ ਦੇ ਵੀ ਕਾਫੀ ਸਾਰੇ ਸਿਤਾਰੇ ਸ਼ਾਮਿਲ ਹੋ ਗਏ ਹਨ ਅਤੇ ਉਹ ਆਪਣੇ-ਆਪਣੇ ਤਰੀਕੇ ਨਾਲ ਇਸ ਅੰਦੋਲਨ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ, ਇਸੇ ਤਰ੍ਹਾਂ ਹਾਲ ਹੀ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਚਰਚਿਤ ਨਾਂਅ ਸ਼੍ਰੀ ਬਰਾੜ ਨੇ ਵੀ ਇਸ ਅੰਦੋਲਨ ਵਿੱਚ ਆਪਣਾ ਹਿੱਸਾ ਪਾਇਆ ਹੈ।

    22 ਫਰਵਰੀ ਨੂੰ ਗਾਇਕ ਸ਼੍ਰੀ ਬਰਾੜ ਨੇ ਆਪਣੇ ਯੂਟਿਊਬ ਚੈਨਲ ਉਤੇ ‘ਕਿਸਾਨ ਐਂਥਨ 3’ ਨਾਂਅ ਦੇ ਗਾਣੇ ਦਾ ਟੀਜ਼ਰ ਰਿਲੀਜ਼ ਕੀਤਾ ਹੈ, ਇਸ ਗੀਤ ਨੂੰ ਖੁਦ ਗਾਇਕ ਬਰਾੜ ਨੇ ਲਿਖਿਆ ਹੈ ਅਤੇ ਇਸ ਨੂੰ ਪੰਜਾਬ ਹਰਿਆਣਾ ਇੰਡਸਟਰੀ ਵੱਲੋਂ ਗਾਇਆ ਗਿਆ ਹੈ। ਗੀਤ ਵਿੱਚ ਕਿਸਾਨ ਅੰਦੋਲਨ ਵਿੱਚ ਹੁਣ ਤੱਕ ਜੋ ਵਾਪਰਿਆ ਹੈ, ਉਸ ਬਾਰੇ ਗੱਲ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਪਹਿਲਾਂ ਵਾਲੇ ਅੰਦੋਲਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਗੀਤ ਵਿੱਚ ਗਾਇਕ ਕੇਂਦਰ ਸਰਕਾਰ ਨੂੰ ਅੜ੍ਹੇ ਹੱਥੀ ਲੈਂਦੇ ਨਜ਼ਰੀ ਪੈ ਰਹੇ ਹਨ। ਟੀਜ਼ਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.