Green Almonds Benefits: ਤੁਸੀਂ ਬਦਾਮ ਦਾ ਸੇਵਨ ਤਾਂ ਜ਼ਰੂਰ ਕੀਤਾ ਹੋਵੇਗਾ, ਪਰ ਕੀ ਤੁਸੀਂ ਕਦੇ ਹਰੇ ਬਦਾਮ ਦਾ ਸੇਵਨ ਕੀਤਾ ਹੈ? ਹਰੇ ਬਦਾਮ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ ‘ਚ ਭਰਪੁਰ ਮਾਤਰਾ ‘ਚ ਫਾਈਬਰ, ਕੈਲਸ਼ੀਅਮ ਦੇ ਨਾਲ-ਨਾਲ ਫਲੇਵੋਨੋਇਡਸ, ਐਂਟੀਆਕਸੀਡੈਂਟਸ ਅਤੇ ਵਿਟਾਮਿਨ ਈ ਵਰਗੇ ਕਈ ਤੱਤ ਪਾਏ ਜਾਣਦੇ ਹਨ, ਜੋ ਸਰੀਰ ‘ਚ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਦੇ ਨਾਲ ਨਾਲ ਹੋਰ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਤਾਂ ਆਓ ਜਾਣਦੇ ਹਾਂ ਹਰੇ ਬਦਾਮ ਖਾਣ ਦੇ ਕੀ ਫਾਇਦੇ ਹਨ।
ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦਗਾਰ :
ਤੁਸੀਂ ਹਰੇ ਬਦਾਮ ਦਾ ਸੇਵਨ ਕਰਕੇ ਵੀ ਆਪਣੀਆਂ ਹੱਡੀਆਂ ਨੂੰ ਮਜ਼ਬੂਤ ਬਣਾ ਸਕਦੇ ਹੋ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਕੈਲਸ਼ੀਅਮ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ।
ਭਾਰ ਘਟਾਉਣ ਲਈ ਫਾਇਦੇਮੰਦ :
ਜੇਕਰ ਤੁਸੀਂ ਵਧਦੇ ਭਾਰ ਤੋਂ ਪ੍ਰੇਸ਼ਾਨ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਹਰੇ ਬਦਾਮ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ।
ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ :
ਜੇਕਰ ਤੁਹਾਨੂੰ ਹਾਈ ਕੋਲੈਸਟ੍ਰਾਲ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਹਰੇ ਬਦਾਮ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਦਿਲ ਸੰਬੰਧੀ ਬੀਮਾਰੀਆਂ ਦਾ ਖਤਰਾ ਘੱਟ ਕਰਨ ‘ਚ ਮਦਦ ਕਰਦਾ ਹੈ।
ਖੂਨ ਨੂੰ ਸਾਫ਼ ਕਰਨ ਲਈ ਫਾਇਦੇਮੰਦ :
ਜਿਵੇ ਤੁਸੀਂ ਜਾਣਦੇ ਹੋ ਕਿ ਗੈਰ-ਸਿਹਤਮੰਦ ਖੁਰਾਕ ਦੇ ਕਾਰਨ ਸਰੀਰ ‘ਚ ਜ਼ਹਿਰੀਲੇ ਤੱਤ ਜਮ੍ਹਾਂ ਹੋ ਜਾਂਦੇ ਹਨ, ਅਜਿਹੇ ‘ਚ ਜੇਕਰ ਤੁਸੀਂ ਹਰੇ ਬਦਾਮ ਦਾ ਸੇਵਨ ਕਰਦੇ ਹੋ, ਤਾਂ ਇਹ ਸਰੀਰ ਵਿੱਚ ਜਮ੍ਹਾਂ ਹੋਏ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ ਅਤੇ ਖੂਨ ਨੂੰ ਸ਼ੁੱਧ ਕਰਦਾ ਹੈ, ਜਿਸ ਨਾਲ ਤੁਹਾਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ।
ਇਮਿਊਨਿਟੀ ਵਧਾਉਣ ਲਈ ਮਦਦਗਾਰ :
ਤੁਸੀਂ ਸਰੀਰ ‘ਚ ਇਮਿਊਨਿਟੀ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਹਰੇ ਬਦਾਮ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ।
ਚਮੜੀ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ :
ਆਪਣੀ ਚਮੜੀ ਨੂੰ ਸਿਹਤਮੰਦ ਰੱਖਣ ਲਈ ਖਾਉ ਹਰੇ ਬਦਾਮ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਈ ਪਾਇਆ ਜਾਂਦਾ ਹੈ, ਜੋ ਚਮੜੀ ਨੂੰ ਚਮਕਦਾਰ ਬਣਾਉਣ ‘ਚ ਮਦਦ ਕਰਦੇ ਹਨ।
ਪਾਚਨ ਨੂੰ ਸੁਧਾਰਨ ‘ਚ ਮਦਦਗਾਰ :
ਤੁਸੀਂ ਹਰੇ ਬਦਾਮ ਦਾ ਸੇਵਨ ਕਰਕੇ ਵੀ ਆਪਣੇ ਪਾਚਨ ਕਿਰਿਆ ਨੂੰ ਸੁਧਾਰ ਸਕਦੇ ਹੋ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।
(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)