Wednesday, October 16, 2024
More

    Latest Posts

    ਪ੍ਰੀਤਪਾਲ ਦੀ ਗ੍ਰਿਫ਼ਤਾਰੀ ‘ਤੇ ਹਰਿਆਣਾ ਸਰਕਾਰ ਦਾ ਸਪੱਸ਼ਟੀਕਰਨ | Action Punjab


    ਚੰਡੀਗੜ੍ਹ: 21 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਦੇ ‘ਦਿੱਲੀ ਕੂਚ’ ਦੇ ਸੱਦੇ ਦੇ ਚਲਦਿਆਂ ਸੁਰੱਖਿਆ ਬਲਾਂ ਅਤੇ ਕਿਸਾਨ ਜਥੇਬੰਦੀਆਂ ਦੇ ਸਮਰਥਕਾਂ ਵਿੱਚ ਕਾਫੀ ਤਣਾਅ ਦੇਖਿਆ ਗਿਆ ਸੀ। ਇਸੇ ਦੌਰਾਨ ਪ੍ਰੀਤਪਾਲ ਸਿੰਘ ਨਾਮ ਦੇ ਇੱਕ 27 ਸਾਲਾ ਨੌਜਵਾਨ ਦੇ ਪੀਜੀਆਈ ਰੋਹਤਕ ਵਿੱਚ ਗੰਭੀਰ ਹਾਲਤ ਵਿੱਚ ਭਰਤੀ ਹੋਣ ਦੀ ਗੱਲ ਵੀ ਸਾਹਮਣੇ ਆਈ। ਪ੍ਰੀਤਪਾਲ ਸਿੰਘ ਦੇ ਪਰਿਵਾਰ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਪ੍ਰੀਤਪਾਲ ਦੀ ਸੁਰੱਖਿਆ ਬਲਾਂ ਵਲੋਂ ਕਥਿਤ ਤੌਰ ‘ਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ।
    ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਐਸਪੀ ਜੀਂਦ ਨੇ ਕਿਹਾ ਹੈ ਕਿ ਪ੍ਰੀਤਪਾਲ ਸਿੰਘ ਨੂੰ ਹਰਿਆਣਾ ਪੁਲਿਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਨਾ ਹੀ ਉਸ ਖ਼ਿਲਾਫ਼ ਹਰਿਆਣਾ ਵਿੱਚ ਕੋਈ ਐਫਆਈਆਰ ਦਰਜ ਹੈ। ਐਸਪੀ ਜੀਂਦ ਨੇ ਹਰਿਆਣਾ ਸਰਕਾਰ ਦੀ ਤਰਫੋਂ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ।
    ਹਾਈਕੋਰਟ ਨੂੰ ਦੱਸਿਆ ਗਿਆ ਕਿ 21 ਫਰਵਰੀ ਨੂੰ ਖਨੌਰੀ ਸਰਹੱਦ ਨੇੜੇ ਜਦੋਂ ਪ੍ਰਦਰਸ਼ਨਕਾਰੀਆਂ ਨੇ ਨੇੜਲੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ ਸੀ, ਅਤੇ ਸੁਰੱਖਿਆ ਕਰਮੀਆਂ ‘ਤੇ ਹਮਲਾ ਕੀਤਾ ਸੀ, ਉਸ ਝੜਪ ਤੋਂ ਬਾਅਦ ਪ੍ਰੀਤਪਾਲ ਉਥੇ ਜ਼ਖਮੀ ਪਾਇਆ ਗਿਆ ਸੀ।

    ਜੀਂਦ ਦੇ ਐਸਪੀ ਸੁਮਿਤ ਕੁਮਾਰ ਨੇ ਹਰਿਆਣਾ ਸਰਕਾਰ ਦੀ ਤਰਫੋਂ ਹਾਈਕੋਰਟ ਨੂੰ ਜਾਣਕਾਰੀ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਪੰਜਾਬ ਤੋਂ ਨਹੀਂ ਸਗੋਂ ਹਰਿਆਣਾ ਦੇ ਇਲਾਕੇ ਤੋਂ ਜ਼ਖਮੀ ਪਾਏ ਜਾਣ ‘ਤੇ ਹਸਪਤਾਲ ਲਿਜਾਇਆ ਗਿਆ ਸੀ।
    ਬੈਰੀਕੇਡ ਪੰਜਾਬ ਦੀ ਸਰਹੱਦ ‘ਤੇ ਨਹੀਂ ਸਗੋਂ ਪੰਜਾਬ ਦੀ ਸਰਹੱਦ ਤੋਂ ਬਾਅਦ ਹਰਿਆਣਾ ਦੇ ਕਰੀਬ ਅੱਧਾ ਕਿਲੋਮੀਟਰ ਦੇ ਅੰਦਰ ਲਗਾਏ ਗਏ ਸਨ। ਪ੍ਰੀਤਪਾਲ ਸਿੰਘ ਉਨ੍ਹਾਂ ਦੀ ਗੈਰ-ਕਾਨੂੰਨੀ ਹਿਰਾਸਤ ਵਿਚ ਨਹੀਂ ਹੈ, ਉਸ ਨੂੰ ਸਿਰਫ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਸੀ। ਉਸ ਦੀ ਭੂਮਿਕਾ ਦੀ ਅਜੇ ਜਾਂਚ ਚੱਲ ਰਹੀ ਹੈ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.