Saturday, October 19, 2024
More

    Latest Posts

    3500 ਕਿੱਲੋ ਦੇ ਨਸ਼ੀਲੇ ਪਦਾਰਥ ਜ਼ਬਤ, 5 ਪਾਕਿਸਤਾਨੀ ਗ੍ਰਿਫ਼ਤਾਰ | Action Punjab


    Gujarat drugs seized: ਬੁੱਧਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਗੁਜਰਾਤ ਦੇ ਸਮੁੰਦਰੀ ਕਿਨਾਰੇ ਤੋਂ ਇੱਕ ਜਹਾਜ਼ ਵਿੱਚ 3500 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਲਿਆਉਣ ਦੀ ਕੋਸ਼ਿਸ਼ ਕਰ ਰਹੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਦੇ ਪਾਕਿਸਤਾਨ ਜਾਂ ਈਰਾਨ ਤੋਂ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

    ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਗੁਜਰਾਤ ਦੇ ਸਮੁੰਦਰੀ ਕੰਡੇ ‘ਤੇ ਵਿਦੇਸ਼ੀ ਤਸਕਰਾਂ ‘ਤੇ ਸ਼ਿਕੰਜਾ ਕੱਸਦਿਆਂ 5 ਵਿਦੇਸ਼ੀ ਸਮੱਗਲਰਾਂ ਨੂੰ ਲਗਭਗ 3500 ਕਿੱਲੋ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਤਸਕਰ ਦੇ ਪਾਕਿਸਤਾਨ ਅਤੇ ਈਰਾਨ ਨਾਲ ਸਬੰਧ ਦੱਸੇ ਜਾ ਰਹੇ ਹਨ।

    ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਗੁਜਰਾਤ ਦੇ ਤੱਟ ‘ਤੇ ਇਕ ਜਹਾਜ਼ ‘ਚ 3500 ਕਿੱਲੋ ਤੋਂ ਜ਼ਿਆਦਾ ਨਸ਼ੀਲੇ ਪਦਾਰਥ ਲਿਆਉਣ ਦੀ ਕੋਸ਼ਿਸ਼ ਕਰ ਰਹੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਦੇ ਪਾਕਿਸਤਾਨ ਜਾਂ ਈਰਾਨ ਤੋਂ ਹੋਣ ਦਾ ਸ਼ੱਕ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਐਨ.ਸੀ.ਬੀ. ਅਧਿਕਾਰੀਆਂ ਨੇ ਦੱਸਿਆ ਕਿ ਐਨ.ਸੀ.ਬੀ. ਅਤੇ ਭਾਰਤੀ ਜਲ ਸੈਨਾ ਦੀ ਸਾਂਝੀ ਟੀਮ ਨੇ ਇਹ ਸ਼ਿਕੰਜਾ ਕੱਸਿਆ ਸੀ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ 1000 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

    ਏਜੰਸੀ ਦੇ ਡਿਪਟੀ ਡਾਇਰੈਕਟਰ ਜਨਰਲ (ਆਪ੍ਰੇਸ਼ਨ ਵਿਭਾਗ) ਗਿਆਨੇਸ਼ਵਰ ਸਿੰਘ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਇਸ ਖੇਪ ਦੀ ਕੀਮਤ ਲਗਭਗ 1,000 ਕਰੋੜ ਰੁਪਏ ਹੈ। ਐਨ.ਸੀ.ਬੀ. ਨੇ ਅਜੇ ਤੱਕ ਇਹ ਖੁਲਾਸਾ ਨਹੀਂ ਕੀਤਾ ਹੈ ਕਿ ਇਸ ਕਾਰਵਾਈ ਵਿੱਚ ਕਿਸ ਕਿਸਮ ਦੀਆਂ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਸਨ। 

    ਸਿੰਘ ਨੇ ਕਿਹਾ, “ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਪੰਜਾਂ ਕੋਲ ਪਛਾਣ ਪੱਤਰ ਨਹੀਂ ਹਨ। ਉਹ ਜਾਂ ਤਾਂ ਈਰਾਨ ਜਾਂ ਪਾਕਿਸਤਾਨ ਦੇ ਹਨ। ਇਹ ਦੇਸ਼ ਵਿੱਚ ਸਮੁੰਦਰੀ ਕਿਨਾਰੇ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਖੇਪ ਹੈ।”

    ਪਿਛਲੇ ਦੋ ਸਾਲਾਂ ਵਿੱਚ NCB ਨੇ ਭਾਰਤੀ ਜਲ ਸੈਨਾ ਦੇ ਨਾਲ ਸਾਂਝੇ ਆਪਰੇਸ਼ਨਾਂ ਵਿੱਚ ਕੇਰਲ ਅਤੇ ਗੁਜਰਾਤ ਦੇ ਸਮੁੰਦਰੀ ਕੰਡਿਆਂ ਤੋਂ ਹਿੰਦ ਮਹਾਸਾਗਰ ਵਿੱਚ ਤਿੰਨ ਵੱਡੇ ਆਪ੍ਰੇਸ਼ਨ ਕੀਤੇ। ਫਰਵਰੀ 2022 ਵਿੱਚ ਉਨ੍ਹਾਂ ਨੇ ਗੁਜਰਾਤ ਦੇ ਤੱਟ ਤੋਂ ਇੱਕ ਜਹਾਜ਼ ਤੋਂ 221 ਕਿਲੋਗ੍ਰਾਮ ਮੈਥਾਮਫੇਟਾਮਾਈਨ ਬਰਾਮਦ ਕੀਤੀ ਸੀ। ਇਸ ਦੇ ਨਾਲ ਹੀ ਅਕਤੂਬਰ 2022 ਵਿੱਚ ਕੇਰਲ ਤੱਟ ਨੇੜੇ ਇੱਕ ਜਹਾਜ਼ ਵਿੱਚੋਂ 200 ਕਿੱਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਸੀ। ਪਿਛਲੇ ਸਾਲ 11 ਮਈ ਨੂੰ ਪਾਕਿਸਤਾਨ ਤੋਂ ਭੇਜੇ ਗਏ ਮਦਰ ਸ਼ਿਪ ਵਿੱਚ 12000 ਕਰੋੜ ਰੁਪਏ ਦੀ ਕੀਮਤ ਦਾ ਘੱਟੋ-ਘੱਟ 2500 ਕਿਲੋਗ੍ਰਾਮ ਮੈਥਾਮਫੇਟਾਮਾਈਨ ਮਿਲਿਆ ਸੀ। 

    ਭਾਰਤ, ਸ਼੍ਰੀਲੰਕਾ ਅਤੇ ਮਾਲਦੀਵ ਵਿੱਚ ਵਰਤੋਂ ਲਈ ਵੱਖ-ਵੱਖ ਕਾਰਟੈਲਾਂ ਨੂੰ ਨਸ਼ੀਲੇ ਪਦਾਰਥਾਂ ਨੂੰ ਸੌਂਪਣ ਤੋਂ ਪਹਿਲਾਂ ਜਹਾਜ਼ ਨੂੰ ਹਿੰਦ ਮਹਾਸਾਗਰ ਵਿੱਚ ਰੋਕਿਆ ਗਿਆ ਸੀ।

    ਇਹ ਖਬਰਾਂ ਵੀ ਪੜ੍ਹੋ:


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.