Saturday, October 19, 2024
More

    Latest Posts

    ਕੇਂਦਰ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ, 14 ਮਾਰਚ ਨੂੰ ਦਿੱਲੀ ਵਿੱਖੇ ਕਿਸਾਨਾਂ ਦੀ ਮਹਾਪੰਚਾਇਤ | Action Punjab


    Mahapanchayat in Delhi: ਲੁਧਿਆਣਾ ਦੇ ਇਸ਼ਰੂ ਭਵਨ ਵਿੱਖੇ 37 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਹੋਣ ਜਾ ਰਹੇ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਰਣਨੀਤੀ ਵੀ ਉਲੀਕੀ ਗਈ। 

    ਪ੍ਰੈੱਸ ਨੂੰ ਸਬੋਧਿਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਸਰਕਾਰ ਖ਼ਿਲਾਫ਼ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਜਿਸ ਦੇ ਤਹਿਤ ਉਹ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਕਿਸਾਨ ਮਹਾਪੰਚਾਇਤ ਕਰਨ ਜਾ ਰਹੇ ਹਨ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਇਹ ਅਹਿਮ ਮੀਟਿੰਗ ਕੀਤੀ ਗਈ ਹੈ।

    ਉਨ੍ਹਾਂ ਅੱਗੇ ਕਿਹਾ ਕਿ ਇਸ ਮੀਟਿੰਗ ਵਿੱਚ ਦੇਸ਼ ਭਰ ਦੇ ਕਰੀਬ 400 ਤੋਂ ਵੱਧ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਣਗੀਆਂ। ਜੋ ਦਿੱਲੀ ਵਿੱਚ ਇਕੱਠ ਕਰ ਕੇ ਸਰਕਾਰ ਨੂੰ ਆਪਣੀ ਤਾਕਤ ਦਿਖਾਏਗੀ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਅੱਗੇ ਚੁੱਕਣ ਲਈ ਮਜਬੂਰ ਕਰੇਗੀ। ਉਨ੍ਹਾਂ ਦਾ ਕਹਿਣਾ ਕਿ ਕਿਸਾਨ ਮਹਾਪੰਚਾਇਤ ਦੇ ਵਿੱਚ ਟ੍ਰੈਕਟਰ ਦੇ ਰਾਹੀਂ ਨਹੀਂ ਬਲਕਿ ਟ੍ਰੇਨਾਂ ਤੇ ਬੱਸਾਂ ਰਾਹੀ ਜਾਣਗੇ। ਮਗਰ ਫ਼ਿਰ ਵੀ ਜੇਕਰ ਸਰਕਾਰ ਵੱਲੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗੇ ਦੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। 

    ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਐਮ.ਐਸ.ਪੀ. ਕਾਨੂੰਨੀ ਤੌਰ ‘ਤੇ ਲਾਗੂ ਕਰਵਾਉਣ ਅਤੇ ਕਿਸਾਨਾਂ ‘ਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਕੇਂਦਰ ਖ਼ਿਲਾਫ਼ ਆਵਾਜ਼ ਚੁੱਕ ਰਹੇ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।

    ਇਹ ਖ਼ਬਰਾਂ ਵੀ ਪੜ੍ਹੋ:


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.