Saturday, September 21, 2024
More

    Latest Posts

    ਕਾਂਗਰਸੀਆਂ ਤੇ ਪੁਲਿਸ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ਦੀਆਂ ਉਤਾਰੀਆਂ ਪੱਗਾਂ | ActionPunjab


    Ludhiana News: ਪੰਜਾਬ ਵਿੱਚ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 50 ਤੋਂ ਵੱਧ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। 

    ਸੰਸਦ ਮੈਂਬਰ ਬਿੱਟੂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਅਤੇ ਕੁਝ ਹੋਰਾਂ ਦੇ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਸੀ। ਇਸ ਤੋਂ ਬਾਅਦ ਬਿੱਟੂ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਦੇਣ ਦਾ ਐਲਾਨ ਕੀਤਾ ਸੀ। ਮੰਗਲਵਾਰ ਨੂੰ ਵੀ ਸੰਸਦ ਮੈਂਬਰ ਬਿੱਟੂ ਦੇ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਿਆਮ ਸੁੰਦਰ ਮਲਹੋਤਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਡੀ.ਸੀ. ਦਫ਼ਤਰ ਦੇ ਬਾਹਰ ਪੁੱਜੇ ਸਨ।

    ਗ੍ਰਿਫ਼ਤਾਰੀ ਤੋਂ ਬਾਅਦ ਰਵਨੀਤ ਬਿੱਟੂ ਦੇ ਬੋਲ ‘ਜੱਟ ਨਾਲ ਪੰਗਾ ਲੈ ਕੇ ਠੀਕ ਨਹੀਂ ਕੀਤਾ #Punjab #CMPunjab #MPRavneetBittu #Congress #Live


    Posted by ACTION PUNJAB NEWS on Tuesday, March 5, 2024

    ਗ੍ਰਿਫਤਾਰੀ ਦਾ ਐਲਾਨ 4 ਦਿਨ ਪਹਿਲਾਂ ਕੀਤਾ ਗਿਆ

    ਸਾਂਸਦ ਬਿੱਟੂ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਸਬੰਧੀ ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫ.ਆਈ.ਆਰ. ਵਿੱਚ ਨਾਮਜ਼ਦ ਕੀਤਾ ਗਿਆ ਹੈ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ।

    ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਰਖੀਆਂ ‘ਚ ਛਾਏ ਬਿੱਟੂ  

    ਇਸ ਦੌਰਾਨ ਸਾਂਸਦ ਬਿੱਟੂ ਨੇ ਕਿਹਾ ਕਿ ‘ਆਪ’ ਸਰਕਾਰ ਕਾਂਗਰਸ ਨੂੰ ਦਬਾਉਣੀ ਚਾਹੁੰਦੀ ਹੈ ਪਰ ਕਾਂਗਰਸ ਜ਼ਾਲਮ ਸਰਕਾਰ ਦੇ ਜ਼ੁਲਮਾਂ ​​ਤੋਂ ਡਰਨ ਵਾਲੀ ਨਹੀਂ ਹੈ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਨ੍ਹਾਂ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੇ ਨਹੀਂ ਹਨ। ਬਿੱਟੂ ਮੁਤਾਬਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ।

    ਪਹਿਲਾਂ ਵੀ ਉਤਰ ਚੁਕੀਆਂ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ 

    ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ ਸੀ। ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰਨ ‘ਤੇ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋ ਗਈ ਸੀ। ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ ਸਨ। ਇਸ ਤੋਂ ਬਾਅਦ ਪੁਲਿਸ ਨੇ ਐਮ.ਪੀ. ਬਿੱਟੂ, ਆਸ਼ੂ ਅਤੇ ਤਲਵਾੜ ਸਮੇਤ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

    ਇਹ ਖ਼ਬਰਾਂ ਵੀ ਪੜ੍ਹੋ: 




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.