Tuesday, April 16, 2024
More

    Latest Posts

    ਸਿਰ ‘ਤੇ ਗੋਲੀ ਵੱਜਣ ਨਾਲ ਸ਼ੁਭਕਰਨ ਦੀ ਹੋਈ ਮੌਤ ! ਪੋਸਟਮਾਰਟਮ ’ਚ ਹੋਇਆ ਇਹ ਵੱਡਾ ਖੁਲਾਸਾ | Action Punjab


    Shubhkaran Postmortem: ਸ਼ੁਭਕਰਨ ਸਿੰਘ ਦੀ ਕਿਸਾਨ ਅੰਦੋਲਨ ਦੌਰਾਨ ਹੋਈ ਮੌਤ ਸਬੰਧੀ ਪੋਸਟ ਮਾਰਟਮ ਰਿਪੋਰਟ ਵਿੱਚ ਅਹਿਮ ਖੁਲਾਸੇ ਹੋਏ ਹਨ। ਰਿਪੋਰਟ ‘ਚ ਕਿਹਾ ਹੈ ਕਿ ਸ਼ੁਭਕਰਨ ਦੇ ਸਿਰ ‘ਚੋਂ ਕਈ ਛੱਰ੍ਹੇ ਬਰਾਮਦ ਹੋਏ ਹਨ। ਜਿਸ ਤੋਂ ਬਾਅਦ ਰਿਪੋਰਟ ’ਚ ਕਿਹਾ ਜਾ ਰਿਹਾ ਹੈ ਕਿ ਸ਼ੁਭਕਰਨ ਸਿੰਘ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਹਾਲਾਂਕਿ ਕਿਸਾਨਾਂ ਦੇ ਦਾਅਵਿਆਂ ਨੂੰ ਬਲ ਮਿਲਿਆ ਹੈ ਜਿਸ ਵਿੱਚ ਉਹ ਲਗਾਤਾਰ ਇਲਜਾਮ ਲਗਾ ਰਹੇ ਹਨ ਕਿ ਉਸਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ।

    ਕਾਬਿਲੇਗੌਰ ਹੈ ਕਿ 21 ਫਰਵਰੀ ਨੂੰ ਹਰਿਆਣਾ-ਪੰਜਾਬ ਸਰਹੱਦ ‘ਤੇ ਖਨੌਰੀ ਨੇੜੇ ਉਸ ਦੀ ਮੌਤ ਹੋ ਗਈ ਸੀ। ਕਿਸਾਨਾਂ ਨੇ ਉਸ ਨੂੰ ਸ਼ਹੀਦ ਦਾ ਦਰਜਾ ਦਿੱਤਾ ਹੈ। ਸਰਕਾਰ ਤੋਂ ਉਸ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਵੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਵੀ ਇਸ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਹਰਿਆਣਾ ਪੁਲਿਸ ਨੇ ਧਰਨਾਕਾਰੀ ਕਿਸਾਨਾਂ ਖ਼ਿਲਾਫ਼ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ।

    ਇਹ ਵੀ ਪੜ੍ਹੋ: ਗੁੜ ਬਣਾਉਣ ਵਾਲੇ ਕੜਾਹੇ ‘ਚ ਡਿੱਗਣ ਕਾਰਨ ਬਜ਼ੁਰਗ ਵਿਅਕਤੀ ਦੀ ਦਰਦਨਾਕ ਮੌਤ




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.