Monday, April 15, 2024
More

    Latest Posts

    ‘ਬੱਚਿਆਂ ਦੀ ਆੜ ‘ਚ ਹਥਿਆਰਾਂ ਨਾਲ ਪ੍ਰਦਰਸ਼ਨ, ਤੁਹਾਨੂੰ ਤਾਂ ਇਥੇ…’, HC ਦੀ ਕਿਸਾਨ ਅੰਦੋਲਨ ‘ਤੇ ਸਖਤ ਟਿੱਪਣੀ | Action Punjab


    ਚੰਡੀਗੜ੍ਹ: ਵੀਰਵਾਰ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸਾਰੀਆਂ ਪਟੀਸ਼ਨਾਂ ‘ਤੇ ਸੁਣਵਾਈ ਹੋਈ। ਹਾਈਕੋਰਟ ਨੇ ਇਸ ਦੌਰਾਨ ਕਿਸਾਨ ਅੰਦੋਲਨ ਨੂੰ ਲੈ ਕੇ ਸਖਤ ਟਿੱਪਣੀ ਕੀਤੀ। ਅਦਾਲਤ ਨੇ ਕਿਸਾਨਾਂ ਨੂੰ ਝਾੜ ਪਾਉਂਦਿਆਂ ਕਿਹਾ ਕਿ ਕੀ ਇਹ ਸ਼ਾਂਤੀਪੂਰਵਕ ਅੰਦੋਲਨ ਹੈ? ਹਾਈਕੋਰਟ ਨੇ ਅੰਦੋਲਨਕਾਰੀਆਂ ਨੂੰ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਤੁਸੀਂ ਲੋਕ ਬੱਚਿਆਂ ਨੂੰ ਅੱਗੇ ਕਰ ਰਹੇ ਹੋ, ਤੁਸੀਂ ਕਿਹੋ ਜਿਹੇ ਮਾਪੇ ਹੋ, ਬੱਚਿਆਂ ਦੀ ਆੜ ਵਿੱਚ ਪ੍ਰਦਰਸ਼ਨ ਅਤੇ ਉਹ ਵੀ ਹਥਿਆਰਾਂ ਨਾਲ, ਤੁਹਾਨੂੰ ਲੋਕਾਂ ਨੂੰ ਤਾਂ ਇੱਥੇ ਖੜ੍ਹੇ ਹੋਣ ਦਾ ਵੀ ਹੱਕ ਨਹੀਂ ਹੈ।

    ਪਟੀਸ਼ਨਾਂ ‘ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਕਿਸਾਨ ਅੰਦੋਲਨ ਲਈ ਜ਼ਿੰਮੇਵਾਰ ਦੱਸਿਆ। ਅਦਾਲਤ ਨੇ ਕਿਹਾ ਕਿ ਦੋਵੇਂ ਸੂਬੇ ਹੀ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ‘ਚ ਨਾਕਾਮ ਰਹੇ ਹਨ। ਇਸ ਦੌਰਾਨ ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੀਆਂ ਤਸਵੀਰਾਂ ਵਿਖਾ ਕੇ ਕਿਹਾ ਕਿ ਦੇਖਿਆ ਜਾ ਸਕਦਾ ਹੈ ਕਿ ਇਹ ਕਿੰਨਾ ਸ਼ਾਂਤੀਪੂਰਵਕ ਅੰਦੋਲਨ ਹੈ।

    ਖ਼ਬਰ ਅਪਡੇਟ ਜਾਰੀ…


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.