Ajnala News: ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤਲਵੰਡੀ ਭੰਗਵਾਂ ਵਿੱਚ ਦੋਸਤ ਨੂੰ ਮੇਲੇ ‘ਚ ਭੇਜਣ ਤੋਂ ਰੋਕਣ ‘ਤੇ ਇੱਕ ਦੋਸਤ ਵੱਲੋਂ ਆਪਣੇ ਦੋਸਤ ਦੇ ਪਿਤਾ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਵਿਸ਼ਾਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਇਕੱਠੇ ਦੋਸਤ ਹਨ ਅਤੇ ਇੱਕੋ ਹੀ ਸਕੂਲ ਵਿੱਚ ਪੜ੍ਹਦੇ ਹਨ। ਵਿਸ਼ਾਲਦੀਪ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਮੇਲੇ ਜਾਣ ਲਈ ਕਿਹਾ ਤਾਂ ਹਰਪ੍ਰੀਤ ਦੇ ਪਿਤਾ ਜੋਗਿੰਦਰ ਸਿੰਘ ਨੇ ਮੇਲੇ ‘ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਜਿਸ ਨੂੰ ਲੈ ਕੇ ਹਰਪ੍ਰੀਤ ਦਾ ਦੋਸਤ ਵਿਸ਼ਾਲਦੀਪ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਆਪਣੇ ਸਾਥੀਆਂ ਨੂੰ ਨਾਲ ਲੈ ਜਾ ਕੇ ਹਰਪ੍ਰੀਤ ਦੇ ਘਰੇ ਉਸ ਦੇ ਪਿਤਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦਰਮਿਆਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਜੋਗਿੰਦਰ ਸਿੰਘ ਵੀ ਮੌਤ ਹੋ ਗਈ। ਇਸ ਦੇ ਨਾਲ ਹੀ ਜੋਗਿੰਦਰ ਨੂੰ ਬਚਾਉਂਦਿਆਂ ਇੱਕ ਹੋਰ ਸ਼ਖਸ ਵੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਦਾ ਗੁਰੂ ਨਾਨਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਿਸ ਦੀ ਲਾਸ਼ ਨੂੰ ਹੁਣ ਪੁਲਿਸ ਨੇ ਕਬਜ਼ੇ ‘ਚ ਲੈ ਕੇ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।