Friday, October 18, 2024
More

    Latest Posts

    ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਨਹੀਂ ਮਿਲੀ ਧਮਕੀ, ਪੁਲਿਸ ਸੁਰੱਖਿਆ ਪਾਉਣ ਲਈ ਰਚਿਆ ਡਰਾਮਾ -DSP | Action Punjab


    Shehnaaz Gill Father: ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਜਾਨੋਂ ਮਾਰਨ ਦੀ ਕੋਈ ਧਮਕੀ ਨਹੀਂ ਮਿਲੀ ਹੈ। ਜਿਹੜੀ ਪੁਲਿਸ ਟੀਮ ਜਾਂਚ ਕਰ ਰਹੀ ਹੈ ਉਸਦੇ ਮੁੱਖੀ ਨੇ ਦੱਸਿਆ ਕਿ ਸੰਤੋਖ ਗਿੱਲ ਨੇ ਪੁਲਿਸ ਸੁਰੱਖਿਆ ਲੈਣ ਲਈ ਇਹ ਡਰਾਮਾ ਰਚਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸੰਤੋਖ ਗਿੱਲ ਨੇ ਪਹਿਲਾਂ ਵੀ ਪੁਲਿਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਸੀ।
     
    ਦੱਸ ਦੇਈਏ ਕਿ ਬੀਤੇ ਦਿਨੀਂ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਕਰ ਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਕਾਲ ਆਇਆ ਸੀ ਅਤੇ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਕਤ ਵਿਅਕਤੀ ਨੇ ਕਿਹਾ, ‘ਜੇਕਰ ਉਸ ਨੇ ਜਬਰੀ ਪੈਸੇ ਨਾ ਦਿੱਤੇ ਤਾਂ ਪਹਿਲਾਂ ਉਸ ਦੀ ਅਦਾਕਾਰਾ ਧੀ ਸ਼ਹਿਨਾਜ਼ ਗਿੱਲ ਅਤੇ ਫਿਰ ਉਸ ਨੂੰ ਮਾਰ ਦਿੱਤਾ ਜਾਵੇਗਾ।’

    ਉਪਰੋਕਤ ਵੀਡੀਓ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤੋਖ ਗਿੱਲ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲਮੱਠ ਦਾ ਜ਼ਿਕਰ ਕੀਤਾ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦਾ ਪੱਖ ਵੀ ਇਸ ਮਾਮਲੇ ‘ਤੇ ਅੱਗੇ ਆਇਆ ਹੈ। 

    DSP ਬਾਬਾ ਬਕਾਲਾ, ਸੁਵਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਸੰਤੋਖ ਸਿੰਘ ਗਿੱਲ ਖ਼ਿਲਾਫ਼ 7 ਤੋਂ 8 ਅਪਰਾਧਿਕ ਕੇਸ ਦਰਜ ਹਨ ਅਤੇ ਉਨ੍ਹਾਂ ਨੂੰ ਪਹਿਲਾਂ ਵੀ ਪੁਲਿਸ ਨੇ ਸੁਰੱਖਿਆ ਦਿੱਤੀ ਹੋਈ ਹੈ, ਕਿਉਂਕਿ ਉਹ ਇੱਕ ਜਥੇਬੰਦੀ ਦੇ ਪ੍ਰਧਾਨ ਹਨ। ਉਨ੍ਹਾਂ ਕਿਹਾ ਪੁਲਿਸ ਤਫਤੀਸ਼ ਦਰਮਿਆਨ ਇਹ ਸਾਹਮਣੇ ਆਇਆ ਕਿ ਸੰਤੋਖ ਗਿੱਲ ਨੇ ਸੁਰੱਖਿਆ ਦੀ ਦੁਰਵਰਤੋਂ ਕੀਤੀ ਅਤੇ ਹੁਣ ਉਨ੍ਹਾਂ ਦੇ ਕਹਿਣ ਵਿੱਚ ਕੋਈ ਸੱਚਾਈ ਨਹੀਂ ਹੈ ਕਿ ਉਨ੍ਹਾਂ ਨੂੰ ਕਿਸੇ ਵਿਦੇਸ਼ੀ ਨੰਬਰ ਤੋਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਤਫਤੀਸ਼ ਅਜੇ ਜਾਰੀ ਹੈ ਅਤੇ ਇਸਦੇ ਖ਼ਤਮ ਹੁੰਦਿਆਂ ਸਾਰ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। 

    ਇਹ ਖ਼ਬਰਾਂ ਵੀ ਪੜ੍ਹੋ: 


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.