Tuesday, April 16, 2024
More

    Latest Posts

    ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ | ActionPunjab


    ਪੀਟੀਸੀ ਡੈਸਕ ਨਿਊਜ਼: ਪੰਜਾਬ ਵਿੱਚ ਅਗਲੇ ਦੋ ਦਿਨਾਂ ਦਰਮਿਆਨ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਇਸ ਸਬੰਧੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ 13 ਅਤੇ 14 ਤਰੀਕ ਨੂੰ ਮੀਂਹ ਦੱਸਿਆ ਜਾ ਰਿਹਾ ਹੈ। ਮੌਸਮ ਵਿਗਿਆਨੀ ਵੱਲੋਂ ਸੂਬੇ ਦੇ ਕੁੱਝ ਹਿੱਸਿਆਂ ਵਿੱਚ ਮੀਂਹ ਪੈਣ ਬਾਰੇ ਕਿਹਾ ਗਿਆ ਹੈ।

    ਮੌਸਮ ਵਿਗਿਆਨੀ ਅਨੁਸਾਰ ਸੂਬੇ ਦੇ ਮੌਸਮ ਵਿੱਚ ਲਗਾਤਾਰ ਉਤਾਰ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਰਚ ਦੇ ਸ਼ੁਰੂ ਵਿੱਚ 2 ਤਰੀਕ ਨੂੰ ਵੀ ਕਾਫੀ ਬਾਰਿਸ਼ ਰਿਕਾਰਡ ਕੀਤੀ ਗਈ ਹੈ, ਜਿਸ ਦੌਰਾਨ ਇੱਕ ਦਿਨ ਵਿੱਚ 35-36 ਮਿਲੀਮੀਟਰ ਬਾਰਿਸ਼ ਦਰਜ ਹੋਈ।

    ਉਨ੍ਹਾਂ ਕਿਹਾ ਕਿ ਜੇਕਰ ਹੁਣ ਦੂਜਾ ਹਫ਼ਤਾ ਵੇਖਿਆ ਜਾਵੇ ਤਾਂ ਅੱਜ ਦਾ ਲੁਧਿਆਣਾ ਦਾ ਤਾਪਮਾਨ 12 ਡਿਗਰੀ ਰਿਕਾਰਡ ਹੋਇਆ ਹੈ, ਜੋ ਨਾਰਮਲ ਨਾਲੋਂ 2 ਡਿਗਰੀ ਜ਼ਿਆਦਾ ਹੈ ਅਤੇ ਦਿਨ ਦਾ ਤਾਪਮਾਨ ਵੀ ਨਾਰਮਲ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀਆਂ ਪ੍ਰਸਥਿਤੀਆਂ ਨੂੰ ਵੇਖਦਿਆਂ 11 ਤਰੀਕ ਨੂੰ ਥੋੜ੍ਹੀ ਬੱਦਵਾਈ ਦੇਖਣ ਨੂੰ ਮਿਲੇਗੀ, ਜਦਕਿ 13 ਤੇ 14 ਤਰੀਕ ਨੂੰ ਹਲਕੇ ਮੀਂਹ ਦੀ ਸੰਭਾਵਨਾ ਹੈ। ਇਹ ਲਗਭਗ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ ਮੀਂਹ ਘੱਟ ਰਹੇਗਾ ਪਰ ਬੱਦਲਵਾਈ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦਾ ਜ਼ਿਆਦਾ ਅਸਰ ਪੰਜਾਬ ਦੇ ਉਤਰ ਵਿੱਚ ਜ਼ਿਆਦਾ ਵੇਖਣ ਨੂੰ ਮਿਲ ਸਕਦਾ ਹੈ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.