Punjab Bus Strike: ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫਰ ਕਰਨ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਿਕ 12 ਮਾਰਚ ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ ਜਿਸ ਕਾਰਨ ਕੰਮਕਾਜ ’ਤੇ ਜਾਣ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਰਕਾਰੀ ਬੱਸਾਂ ਦੀ ਭਲਕੇ ਹੋਵੇਗੀ ਹੜਤਾਲ
ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਵਿਖੇ ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੱਢੀ ਗਈ। ਇਸ ਦੌਰਾਨ ਕੱਚੇ ਮੁਲਾਜ਼ਮਾਂ ਨੇ ਇਹ ਫੈਸਲਾ ਕੀਤਾ ਹੈ ਕਿ ਭਲਕੇ ਪੂਰੇ ਪੰਜਾਬ ’ਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਉਨ੍ਹਾਂ ਦੇ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ: ਰੇਲ ਰੋਕੋ ਨੂੰ ਅਸਫ਼ਲ ਬਣਾਉਣ ਲਈ ਹੋ ਰਹੀ ਆਗੂਆਂ ਦੀ ਗ੍ਰਿਫ਼ਤਾਰੀਆਂ – ਅੰਦੋਲਨਕਾਰੀ ਕਿਸਾਨ
ਆਮ ਲੋਕ ਹੋਣਗੇ ਖੱਜਲ ਖੁਆਰ
ਇਸ ਮੌਕੇ ਬੋਲਦਿਆਂ ਪਨਬੱਸ ਅਤੇ ਪੀ.ਆਰ.ਟੀ.ਸੀ. ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ ਅਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਤੋੜ-ਮਰੋੜ ਕੇ ਲਾਗੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬੇਅਦਬੀ ਮਾਮਲੇ ’ਚ ਰਾਮ ਰਹੀਮ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ, ਜਾਣੋ ਮਾਮਲਾ
13 ਮਾਰਚ ਨੂੰ ਕੀਤਾ ਜਾਵੇਗਾ ਵਿਧਾਨ ਸਭਾ ਦਾ ਘਿਰਾਓ
ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਵਿਰੋਧ ਵਿੱਚ ਅੱਜ ਗੇਟ ਰੈਲੀ ਕੀਤੀ ਗਈ ਹੈ ਅਤੇ ਕੱਲ੍ਹ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਬੱਸਾਂ ਨਹੀਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬ ਭਰ ਦੇ ਕੱਚੇ ਮੁਲਾਜ਼ਮ 13 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ 13 ਮਾਰਚ ਨੂੰ ਕੋਈ ਵੀ ਸਰਕਾਰੀ ਬੱਸ ਸੜਕਾਂ ‘ਤੇ ਨਹੀਂ ਚੱਲੇਗੀ।
ਇਹ ਵੀ ਪੜ੍ਹੋ: ਇਸ਼ਕ ‘ਚ ਅੰਨ੍ਹੇ ਜੀਜੇ ਨੇ ਕੀਤਾ ਸਾਲੀ ਦਾ ਕਤਲ, ਗੁਨਾਹ ਛੁਪਾਉਣ ਲਈ ਦੱਸਿਆ Heart Attack
ਇਹ ਵੀ ਪੜ੍ਹੋ: CM ਮਾਨ ‘ਤੇ ਬਿੱਟੂ ਦਾ ਤੰਜ; ਕਿਹਾ- ਭੰਡ ਤੇ ਮਰਾਸੀਆਂ ਨਾਲ ਕਦੇ ਗਠਜੋੜ ਨਹੀਂ ਹੁੰਦੇ