Haryana Government: ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਹੈ ਕਿ ਹਰਿਆਣਾ ਵਿੱਚ ਮੁੱਖ ਮੰਤਰੀ ਬਦਲਣ ਦੇ ਆਸਾਰ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਬਦਲਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਉਨ੍ਹਾਂ ਦੀ ਥਾਂ ‘ਤੇ ਨਾਇਬ ਸੈਣੀ ਅਤੇ ਸੰਜੇ ਭਾਟੀਆ ‘ਚੋਂ ਕਿਸੇ ਇੱਕ ਨੂੰ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।
ਹਰਿਆਣਾ ਵਿੱਚ ਲੀਡਰਸ਼ਿਪ ਬਦਲਣ ਦੀ ਖ਼ਬਰਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਦੇ ਹਵਾਲੇ ਨਾਲ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਹਰਿਆਣਾ ਵਿੱਚ ਮੁੱਖ ਮੰਤਰੀ ਬਦਲਣ ਦੇ ਆਸਾਰ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਬਦਲਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਉਨ੍ਹਾਂ ਦੀ ਥਾਂ ‘ਤੇ ਨਾਇਬ ਸੈਣੀ ਅਤੇ ਸੰਜੇ ਭਾਟੀਆ ‘ਚੋਂ ਕਿਸੇ ਇੱਕ ਨੂੰ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ ਦੋਵੇਂ ਗੈਰ-ਜਾਟ ਹਨ ਅਤੇ ਦੋਵੇਂ ਸੰਸਦ ਮੈਂਬਰ ਹਨ। ਉਥੇ ਹੀ ਮਨੋਹਰ ਲਾਲ ਖੱਟਰ ਲੋਕ ਸਭਾ ਚੋਣ ਲੜ ਸਕਦੇ ਹਨ। ਇਸ ਕਾਰਨ ਅੱਜ ਬਾਅਦ ਦੁਪਹਿਰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਸੱਦੀ ਗਈ ਹੈ। ਅੱਜ ਅਰਜੁਨ ਮੁੰਡਾ ਅਤੇ ਤਰੁਣ ਚੁੱਘ ਉੱਥੇ ਆਬਜ਼ਰਵਰ ਵਜੋਂ ਜਾ ਰਹੇ ਹਨ। ਜਿਸਦਾ ਮਤਲਬ ਹੈ ਕਿ ਹੁਣ ਜੇਜੇਪੀ ਅਤੇ ਭਾਜਪਾ ਦਾ ਗਠਜੋੜ ਹਰਿਆਣਾ ਵਿੱਚ ਨਹੀਂ ਚੱਲੇਗਾ।
ਦੱਸ ਦੇਈਏ ਕਿ ਹਰਿਆਣਾ ਵਿੱਚ ਬੀਜੇਪੀ ਅਤੇ ਜੇਜੇਪੀ ਗਠਜੋੜ ਦੇ ਟੁੱਟਣ ਦੀ ਸੰਭਾਵਨਾ ਹੈ। ਹਰਿਆਣਾ ਦੀ ਭਾਜਪਾ ਸਰਕਾਰ ਦੀ ਕੈਬਨਿਟ ਅੱਜ ਸਮੂਹਿਕ ਅਸਤੀਫਾ ਦੇ ਸਕਦੀ ਹੈ। ਇਸ ਤੋਂ ਬਾਅਦ ਹਰਿਆਣਾ ਸਰਕਾਰ ਦੀ ਕੈਬਨਿਟ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਜਾਵੇਗਾ। ਜਨਨਾਇਕ ਜਨਤਾ ਪਾਰਟੀ ਨੂੰ ਮੰਤਰੀ ਮੰਡਲ ਤੋਂ ਵੱਖ ਕਰਨ ਦੀ ਰਣਨੀਤੀ ਬਣਾਈ ਗਈ ਹੈ। ਜੇਜੇਪੀ ਨੂੰ ਇਸ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਭਾਜਪਾ ਨੂੰ ਆਜ਼ਾਦ ਵਿਧਾਇਕਾਂ ਦਾ ਸਮਰਥਨ ਹਾਸਲ ਹੈ।
ਦੱਸ ਦੇਈਏ ਕਿ ਸੋਮਵਾਰ ਨੂੰ ਹੀ ਪੀ.ਐਮ. ਮੋਦੀ ਨੇ ਸੀ.ਐਮ. ਮਨੋਹਰ ਲਾਲ ਖੱਟਰ ਦਾ ਜ਼ਿਕਰ ਕੀਤਾ ਸੀ। ਦਵਾਰਕਾ ਐਕਸਪ੍ਰੈਸ ਵੇਅ ਦਾ ਉਦਘਾਟਨ ਕਰਨ ਮੌਕੇ ਉਨ੍ਹਾਂ ਦੱਸਿਆ ਕਿ ਕਿਵੇਂ ਉਹ ਮਨੋਹਰ ਲਾਲ ਖੱਟਰ ਦੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਹਰਿਆਣਾ ਦਾ ਦੌਰਾ ਕਰਦੇ ਸਨ ਅਤੇ ਉਸ ਸਮੇਂ ਸੜਕਾਂ ਛੋਟੀਆਂ ਹੋਣ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।