Tuesday, October 22, 2024
More

    Latest Posts

    ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨੇ ਦਿੱਤਾ ਅਸਫ਼ੀਤਾ, ਜਾਣੋ ਕੌਣ ਹੋ ਸਕਦੈ ਨਵਾਂ ਮੁੱਖ ਮੰਤਰੀ | ActionPunjab


    CM Manohar Lal Khattar resign: ਹਰਿਆਣਾ ਵਿੱਚ ਭਾਜਪਾ ਅਤੇ ਜੇਜੇਪੀ ਵਿਚਕਾਰ ਗਠਜੋੜ ਟੁੱਟਣ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਖੱਟਰ ਨੇ ਰਾਜ ਭਵਨ ਪਹੁੰਚ ਕੇ ਕੈਬਨਿਟ ਸਮੇਤ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜਪਾਲ ਬੰਡਾਰੂ ਦੱਤਾਤ੍ਰੇਆ ਨੂੰ ਸੌਂਪ ਦਿੱਤਾ ਹੈ।

    ਜਾਣਕਾਰੀ ਅਨੁਸਾਰ ਸੀਐਮ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਸਵੇਰੇ 11 ਵਜੇ ਭਾਜਪਾ ਵਿਧਾਇਕ ਦਲ ਨਾਲ ਮੀਟਿੰਗ ਕੀਤੀ ਅਤੇ ਫਿਰ ਹਰਿਆਣਾ ਦੇ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋਏ। ਮੁੱਖ ਮੰਤਰੀ ਦੀ ਕਾਰ ਵਿੱਚ ਗ੍ਰਹਿ ਮੰਤਰੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮੰਤਰੀ ਰਾਜਪਾਲ ਨੂੰ ਮਿਲਣ ਵੀ ਗਏ ਹਨ।

    ਨਵੇਂ ਮੁੱਖ ਮੰਤਰੀ ਨੂੰ ਲੈ ਕੇ ਰਹੱਸ ਬਰਕਰਾਰ

    ਦਰਅਸਲ ਮਨੋਹਰ ਲਾਲ ਹਰਿਆਣਾ ਦੇ ਮੁੱਖ ਮੰਤਰੀ ਨਿਵਾਸ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਕੁਝ ਆਜ਼ਾਦ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਫਿਰ ਮਨੋਹਰ ਲਾਲ ਰਾਜ ਭਵਨ ਲਈ ਰਵਾਨਾ ਹੋ ਗਏ। ਖਾਸ ਗੱਲ ਇਹ ਹੈ ਕਿ ਸੀਐਮ ਦੀ ਕਾਰ ਵਿੱਚ ਗ੍ਰਹਿ ਮੰਤਰੀ ਅਨਿਲ ਵਿਜ ਵੀ ਮੌਜੂਦ ਸਨ। ਅਜਿਹੇ ‘ਚ ਸੰਭਾਵਨਾ ਹੈ ਕਿ ਵਿਜ ਵੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਬਣ ਸਕਦੇ ਹਨ। ਮੁੱਖ ਮੰਤਰੀ ਤੋਂ ਇਲਾਵਾ ਬਾਕੀ ਸਾਰੇ ਮੰਤਰੀ ਵੀ ਆਪੋ-ਆਪਣੇ ਵਾਹਨਾਂ ਵਿੱਚ ਰਾਜ ਭਵਨ ਪੁੱਜੇ।

    ਸੂਤਰਾਂ ਦਾ ਇਹ ਵੀ ਕਹਿਣਾ ਹੈ ਮੁੱਖ ਮੰਤਰੀ ਖੱਟਰ ਵੀ ਦੁਬਾਰਾ ਸਹੁੰ ਚੁੱਕ ਸਕਦੇ ਹਨ, ਜਦਕਿ ਨਵੇਂ ਸੀਐਮ ਵੱਜੋਂ ਨਾਇਬ ਸਿੰਘ ਸੈਣੀ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ।

    ਜਾਣਕਾਰੀ ਇਹ ਵੀ ਹੈ ਕਿ ਹਰਿਆਣਾ ਦੇ ਨਵੇਂ ਸੀਐਮ ਦਾ ਸਹੁੰ ਚੁੱਕ ਸਮਾਗਮ ਮੰਗਲਵਾਰ ਦੁਪਹਿਰ ਨੂੰ ਹੋ ਸਕਦਾ ਹੈ। ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਰਹੱਸ ਬਣਿਆ ਹੋਇਆ ਹੈ। ਸੂਤਰਾਂ ਅਨੁਸਾਰ ਹਰਿਆਣਾ ਦੇ ਨਵੇਂ ਸੀਐਮ ਇੱਕ ਵਜੇ ਸਹੁੰ ਚੁੱਕ ਸਕਦੇ ਹਨ ਅਤੇ ਸਮਾਰੋਹ ਰਾਜ ਭਵਨ ਵਿੱਚ ਹੋਵੇਗਾ।




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.