Wednesday, October 9, 2024
More

    Latest Posts

    ਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦਾ ਐਲਾਨ ਸ਼ਲਾਘਾਯੋਗ- ਐਡਵੋਕੇਟ ਧਾਮੀ | Action Punjab


    ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ।

    ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ ਕਿ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਟੁੱਟ ਕੇ ਕੋਈ ਵੀ ਕੌਮ ਕਾਮਯਾਬ ਨਹੀਂ ਹੋ ਸਕਦੀ ਅਤੇ ਆਪਣੇ ਪੁਰਖਿਆਂ ਦੀ ਵਿਰਾਸਤ ਤੋਂ ਵੀ ਖੁੰਝ ਜਾਂਦੀ ਹੈ।

    ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਬੀਤੇ ਦਿਨੀਂ 9 ਮਾਰਚ ਨੂੰ ਪੰਜਾਬ ਸੱਭਿਆਚਾਰ ਦਿਵਸ ਸਮਾਗਮ ਤਹਿਤ ਪਾਕਿਸਤਾਨ ਵਿੱਚ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੂੰ ਸਕੂਲਾਂ ਅੰਦਰ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ ਅਤੇ ਉੱਥੋਂ ਦੀ ਸੂਬਾ ਸਰਕਾਰ ਨੂੰ ਆਪਣੇ ਵੱਲੋਂ ਕੀਤੇ ਗਏ ਐਲਾਨ ਨੂੰ ਤੁਰੰਤ ਅਮਲੀ ਰੂਪ ਦੇਣਾ ਚਾਹੀਦਾ ਹੈ।

    ਐਡਵੋਕੇਟ ਧਾਮੀ ਨੇ ਕਿਹਾ ਕਿ ਲਹਿੰਦੇ ਪੰਜਾਬ ਅੰਦਰ ਲੰਮੇ ਸਮੇਂ ਤੋਂ ਪੰਜਾਬੀ ਪੜ੍ਹਾਉਣ ਦਾ ਮਸਲਾ ਚਲਦਾ ਆ ਰਿਹਾ ਹੈ ਅਤੇ ਹੁਣ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ, ਜਿਸ ਨਾਲ ਪੰਜਾਬੀ ਮੂਲ ਦੀ ਬੱਚਿਆਂ ਨੂੰ ਲੰਮਾ ਸਮਾਂ ਉਨ੍ਹਾਂ ਦੀ ਮਾਂ ਬੋਲੀ ਦੀ ਸਿੱਖਿਆ ਤੋਂ ਦੂਰ ਰਹਿਣਾ ਪੈਂਦਾ ਹੈ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.