CM Mann meeting with Police officers: ਮੁੱਖ ਮੰਤਰੀ ਭਗਵਾਨ ਸਿੰਘ ਮਾਨ ਨੇ ਬੁੱਧਵਾਰ ਨੂੰ ਲੁਧਿਆਣਾ ਪੁਲਿਸ ਲਾਈਨਜ਼ ਵਿਖੇ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਹੋਈ।
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਕਿ ਲੋਕ ਸਭਾ ਚੋਣਾਂ ਕੁਝ ਸਮੇਂ ਅੰਦਰ ਹੀ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਨਿਰਪੱਖ ਚੋਣਾਂ ਕਰਵਾਈਆਂ ਜਾਣਗੀਆਂ। CM ਮਾਨ ਨੇ ਪੁਲਿਸ ਨੂੰ ਚੋਣਾਂ ਦੌਰਾਨ ਪੰਜਾਬ ‘ਚ ਅਮਨ-ਕਾਨੂੰਨ ਬਣਾਈ ਰੱਖਣ ਦੇ ਨਾਲ-ਨਾਲ ਨਸ਼ਾ ਤਸਕਰੀ ਨੂੰ ਰੋਕਣ ਦੇ ਵੀ ਹੁਕਮ ਜਾਰੀ ਕੀਤੇ। ਇਸ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਥਾਣਾ ਮੁਖੀ ਹਾਜ਼ਰ ਸਨ।
ਆਈ.ਜੀ.ਪੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਸਭਾ ਚੋਣਾਂ ਹਨ। ਇਸ ਦੌਰਾਨ ਬਾਹਰੋਂ ਅਰਧ ਸੈਨਿਕ ਬਲ ਵੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਆਉਣਗੇ।
ਪੰਜਾਬ ਵਿੱਚ ਧਾਰਮਿਕ ਸਥਾਨਾਂ ਦੀ ਚੈਕਿੰਗ ਦੌਰਾਨ ਉੱਥੇ ਮਰਿਆਦਾ ਮੁਤਾਬਕ ਕੰਮ ਕੀਤਾ ਜਾਵੇ। ਇਸ ਦੇ ਨਾਲ ਹੀ ਹੁਕਮ ਜਾਰੀ ਕੀਤੇ ਕਿ ਚੋਣਾਂ ਦੌਰਾਨ ਨਸ਼ਾ ਤਸਕਰਾਂ ਨੂੰ ਵੀ ਕਾਬੂ ਕੀਤਾ ਜਾਵੇ। ਪੰਜਾਬ ਵਿੱਚ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਆਦੇਸ਼ ਜਾਰੀ ਕੀਤੇ ਹਨ।