Kisan Mahapanchayat: ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵੱਡੀ ਰੈਲੀ ਦਾ ਸੱਦਾ ਦਿੱਤਾ ਗਿਆ ਹੈ। ਇੱਥੇ ਇੱਕ ਵੱਡੀ ਕਿਸਾਨ ਮਹਾਪੰਚਾਇਤ ਹੋਣ ਜਾ ਰਹੀ ਹੈ। ਇਸ ਕਿਸਾਨ ਮਹਾਂਪੰਚਾਇਤ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਰਾਜਧਾਨੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਕਿਸਾਨ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਦਿੱਲੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਵੱਖ-ਵੱਖ ਰੂਟਾਂ ਤੋਂ ਲੰਘਣ ਤੋਂ ਬਚਣ ਦੀ ਸਲਾਹ ਦਿੱਤੀ ਹੈ ਅਤੇ ਇਹ ਵੀ ਕਿਹਾ ਹੈ ਕਿ ਲੋਕਾਂ ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਦੀ ਪਾਲਣਾ ਕਰਨੀ ਚਾਹੀਦੀ ਹੈ।
ਸੰਯੁਕਤ ਕਿਸਾਨ ਮੋਰਚਾ ਵੱਲੋਂ 14 ਮਾਰਚ ਨੂੰ ਦਿੱਲੀ ਵਿੱਚ ਵਿਸ਼ਾਲ ਰੈਲੀ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਬੁੱਧਵਾਰ ਨੂੰ ਦਿੱਲੀ ਲਈ ਰਵਾਨਾ ਹੋ ਗਏ। ਕਿਸਾਨ ਟਰੈਕਟਰਾਂ ਅਤੇ ਟਰਾਲੀਆਂ ਤੋਂ ਬਿਨਾਂ ਰੇਲਾਂ ਅਤੇ ਬੱਸਾਂ ਵਿੱਚ ਰਵਾਨਾ ਹੋ ਗਏ ਹਨ। ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਰਹੇ ਹਨ।
ਉਮੀਦ ਜਤਾਈ ਜਾ ਰਹੀ ਹੈ ਕਿ ਇਸ ਵੱਡੀ ਕਿਸਾਨ ਮਹਾਪੰਚਾਇਤ ਵਿੱਚ ਪੰਜਾਹ ਹਜ਼ਾਰ ਤੋਂ ਵੱਧ ਲੋਕਾਂ ਦੇ ਆਉਣ ਦੀ ਉਮੀਦ ਹੈ। ਕਿਸਾਨ ਮਹਾਂਪੰਚਾਇਤ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਦਿੱਲੀ ਦੇ ਮਯੂਰ ਵਿਹਾਰ ’ਚ ਤੇਜ਼ ਰਫਤਾਰ ਦਾ ਕਹਿਰ; ਇੱਕ ਔਰਤ ਦੀ ਮੌਤ, ਕਈਆਂ ਨੂੰ ਦਰੜਿਆਂ