Lok Sabha Elections 2024: ਆਮ ਆਦਮੀ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 13 ਵਿਚੋਂ 8 ਸੀਟਾਂ ਤੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਸੂਚੀ ‘ਚ ਪੰਜਾਬੀ ਅਦਾਕਾਰ ਅਤੇ ਫ਼ਨਕਾਰ ਕਰਮਜੀਤ ਅਨਮੋਲ ਦਾ ਨਾਮ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਦੋਸਤ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਨੇ ਫਰੀਦਕੋਟ ਸੀਟ ਤੋਂ ਚੋਣ ਮੈਦਾਨ ‘ਚ ਉਤਾਰਿਆ ਹੈ।
ਪਾਲੀਵੁੱਡ ਅਭਿਨੇਤਾ ਤੋਂ ਇਲਾਵਾ CM ਮਾਨ ਨੇ ਆਪਣੇ ਕੈਬਿਨਟ ਦੇ ਪੰਜ ਮੰਤਰੀਆਂ ਨੂੰ ਵੀ ਚੋਣ ਮੈਦਾਨ ‘ਚ ਉਤਾਰਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਸੀਟ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਸੀਟ ਤੋਂ ਲਾਲਜੀਤ ਸਿੰਘ ਭੁੱਲਰ, ਪਟਿਆਲਾ ਤੋਂ ਡਾ. ਬਲਬੀਰ ਸਿੰਘ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਤੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਲੋਕ ਸਭਾ ਦੀਆਂ ਚੋਣਾਂ ਲਈ ਚੋਣ ਮੈਦਾਨ ‘ਚ ਉਤਾਰਿਆ ਹੈ।
ਦੱਸ ਦੇਈਏ ਕਿ ਇਸ ਦੇ ਨਾਲ ਹੀ ਜਲੰਧਰ ਸੀਟ ਤੋਂ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਫ਼ਤਿਹਗੜ੍ਹ ਸਾਹਿਬ ਦੀ ਸੀਟ ਤੋਂ ਗੁਰਪ੍ਰੀਤ ਸਿੰਘ ਜੀਪੀ ਦੀ ਚੋਣ ਕੀਤੀ ਗਈ ਹੈ।