Bibi Jagir Kaur rejoins Akali Dal: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ ਇੱਕ ਸਮਾਗਮ ‘ਚ ਬੇਗੋਵਾਲ ਪਹੁੰਚੇ, ਜਿੱਥੇ ਉਨ੍ਹਾਂ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕੀਤੀ ਅਤੇ ਅਕਾਲੀ ਦਲ ‘ਚ ਉਨ੍ਹਾਂ ਦੀ ਘਰ ਵਾਪਸੀ ਦਾ ਰਸਮੀ ਐਲਾਨ ਵੀ ਕੀਤਾ। ਬੀਬੀ ਜਗੀਰ ਕੌਰ ਦੀ ਘਰ ਵਾਪਸੀ ਨਾਲ ਜ਼ਿਲ੍ਹੇ ਵਿੱਚ ਹੀ ਨਹੀਂ ਸਗੋਂ ਪੂਰੇ ਦੁਆਬੇ ਵਿੱਚ ਅਕਾਲੀ ਦਲ ਮਜ਼ਬੂਤ ਹੋਵੇਗਾ। ਇਸ ਮਕਸਦ ਲਈ ਬੀਬੀ ਵੱਲੋਂ ਬੇਗੋਵਾਲ ਵਿੱਚ ਇੱਕ ਮੀਟਿੰਗ ਵੀ ਰੱਖੀ ਗਈ, ਜਿਸ ਵਿੱਚ ਉਨ੍ਹਾਂ ਆਪਣੇ ਸਮਰਥਕਾਂ ਦੀ ਹਾਜ਼ਰੀ ਵਿੱਚ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਬੀਬੀ ਜਗੀਰ ਕੌਰ ਦੀ ਹੋਵੇਗੀ ਅੱਜ ਘਰ ਵਾਪਸੀ
ਬੀਬੀ ਜਗੀਰ ਕੌਰ ਦੀ ਹੋਵੇਗੀ ਅੱਜ ਘਰ ਵਾਪਸੀ ਸੁਖਬੀਰ ਸਿੰਘ ਬਾਦਲ ਕਰਵਾਉਣਗੇ ਪਾਰਟੀ ‘ਚ ਸ਼ਮੂਲੀਅਤ Shiromani Akali Dal Sukhbir Singh Badal Bibi Jagir Kaur #begowal #PunjabNews #PTCNews
Posted by ACTION PUNJAB NEWS on Thursday, March 14, 2024
ਉਥੇ ਹੀ ਦੂਜੇ ਪਾਸੇ ਗੱਲ ਕਰੀਏ ਤਾਂ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਵੀ ਅੱਜ ਭਾਜਪਾ ਦਾ ਪੱਲਾ ਫੜ ਲਿਆ ਅਤੇ ਸਿਆਸੀ ਮਾਹਿਰਾਂ ਦੀ ਮੰਨੀਏ ਤਾਂ ਹੁਣ ਉਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਪਟਿਆਲਾ ਦੀ ਲੋਕ ਸਭਾ ਸੀਟ ਤੋਂ ਉਤਾਰਿਆ ਜਾਣਾ ਤੈਅ ਹੈ।
ਦੱਸ ਦੇਈਏ ਕਿ ‘ਆਪ’ ਪੰਜਾਬ ਨੇ ਵੀ ਆਪਣੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ਮੁਤਾਬਕ ਡਾਕਟਰ ਬਲਬੀਰ ਸਿੰਘ ਨੂੰ ਉਨ੍ਹਾਂ ਪਟਿਆਲਾ ਲੋਕ ਸਭਾ ਸੀਟ ਤੋਂ ਅੱਜ ਚੋਣ ਮੈਦਾਨ ‘ਚ ਉਤਾਰਿਆ ਹੈ।
ਇਹ ਖ਼ਬਰਾਂ ਵੀ ਪੜ੍ਹੋ: