Sukhbir Singh Badal: ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪੇ ਲਿਖਤੀ ਸਪੱਸ਼ਟੀਕਰਨ ‘ਤੇ ਪੰਜ ਸਿੰਘ ਸਾਹਿਬਾਨ ਵਲੋਂ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ।
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਸਪਸ਼ਟੀਕਰਨ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖਤੀ ਸਪਸ਼ਟੀਕਰਨ ਸੌਂਪਿਆ ਹੈ। 5 ਸਿੰਘ ਸਾਹਿਬਾਨਾਂ ਦੀ ਮੀਟਿੰਗ ’ਚ ਸਪਸ਼ਟੀਕਰਨ ਨੂੰ ਵਿਚਾਰਿਆ ਜਾਵੇਗਾ। ਪੰਜ ਜਥੇਦਾਰ ਸਾਹਿਬਾਨਾਂ ਦੀ ਅਗਲੀ ਮੀਟਿੰਗ ’ਚ ਵਿਚਾਰਣ ਪਿੱਛੋਂ ਅਗਲਾ ਫੈਸਲਾ ਲਿਆ ਜਾਵੇਗਾ।
ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਫਾਪਾਬੰਦ ਲਿਖਤੀ ਸਪਸ਼ਟੀਕਰਨ ਸੌਂਪਿਆ ਹੈ। ਇਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਲਿਫਾਫਾਬੰਦ ਸਪਸ਼ਟੀਕਰਨ ਸੌਂਪਿਆ ਹੈ।
ਇਹ ਵੀ ਪੜ੍ਹੋ: Farmers Meet Rahul Gandhi : ਕਿਸਾਨਾਂ ਦੀ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ, ਰਾਹੁਲ ਗਾਂਧੀ ਨੇ ਕਿਹਾ- MSP ਦੀ ਕਾਨੂੰਨੀ ਗਾਰੰਟੀ ਲਈ ਸਰਕਾਰ ‘ਤੇ ਪਾਵਾਂਗੇ ਦਬਾਅ
– ACTION PUNJAB NEWS