ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਜਦੋਂ ਕਿ ਉਸ ਪਰਿਵਾਰ ਦੀ 11-12 ਸਾਲ ਦੀ ਲੜਕੀ ਸਕੂਲ ਗਈ ਹੋਈ ਸੀ। ਥਾਣਾ ਸਦਰ ਨਵਾਂਸ਼ਹਿਰ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਮੱਲਪੁਰ ਆਦਕਾ ਦਾ ਰਹਿਣ ਵਾਲਾ 37 ਸਾਲਾ ਅਵਤਾਰ ਸਿੰਘ ਆਪਣੀ 35 ਸਾਲਾ ਪਤਨੀ ਸੋਨੀਆ ਅਤੇ 15 ਸਾਲਾ ਵੱਡੀ ਧੀ ਅਤੇ ਛੋਟੀ ਬੇਟੀ ਨਾਲ ਸੁਖੀ ਜੀਵਨ ਬਸਰ ਕਰ ਰਿਹਾ ਸੀ।
ਬੁੱਧਵਾਰ ਸਵੇਰੇ ਅਵਤਾਰ ਸਿੰਘ, ਉਸ ਦੀ ਪਤਨੀ ਸੋਨੀਆ ਅਤੇ ਵੱਡੀ ਬੇਟੀ ਘਰ ‘ਚ ਖਾਣਾ ਖਾ ਰਹੇ ਸਨ। ਇਸ ਦੌਰਾਨ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਦੋਂ ਕਿ ਛੋਟੀ 11-12 ਸਾਲ ਦੀ ਬੱਚੀ ਸਕੂਲ ਗਈ ਹੋਈ ਸੀ। ਸਥਿਤੀ ਵਿਗੜਦੀ ਦੇਖ ਕੇ ਕੁਝ ਲੋਕਾਂ ਨੇ ਸੋਨੀਆ ਅਤੇ ਵੱਡੀ ਬੇਟੀ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ।
– ACTION PUNJAB NEWS