ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤੇ ਗਏ 15 ਵਿਅਕਤੀਆਂ ਨੂੰ ਅੱਜ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।
ਹਾਈ ਕੋਰਟ ਨੇ ਅੱਜ ਇਸ ਮਾਮਲੇ ਵਿੱਚ 15 ਮੁਲਜ਼ਮਾਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਵਿੱਚ ਬਿਲਡਰ ਦੀਪਕ ਸਿੰਘਲ, ਅਰਵਿੰਦਰ ਸਿੰਘ, ਚੀਫ ਇੰਜੀਨੀਅਰ (ਸੇਵਾਮੁਕਤ), ਤੇਜ਼ ਰਾਮ ਐਕਸੀਅਨ, ਐਸ.ਡੀ.ਓ ਹਰਪ੍ਰੀਤ ਸਿੰਘ, ਐਕਸੀਅਨ ਰਘਵਿੰਦਰ ਸਿੰਘ, ਐਕਸੀਅਨ ਸੰਤੋਸ਼ ਰਾਜ, ਐਸ.ਡੀ.ਓ ਹਰਪਾਲ ਸਿੰਘ, ਐਕਸੀਅਨ ਜਤਿੰਦਰ ਅਰਜੁਨ, ਜੇਈ (ਇਲੈਕਟ੍ਰੀਕਲ) ਹਰਪ੍ਰੀਤ ਸਿੰਘ, ਐਕਸੀਅਨ ਮਨਦੀਪ ਸਿੰਘ, ਐਕਸੀਅਨ ਨਰਿੰਦਰਪਾਲ ਸਿੰਘ, ਐਸ.ਡੀ.ਓ ਰਜਤ ਗੋਪਾਲ, ਜੇਈ ਗੌਰਵਦੀਪ, ਰੋਹਿਤ ਕੌਂਡਲ ਅਤੇ ਪਰਮਜੀਤ ਸਿੰਘ ਸ਼ਾਮਲ ਹਨ।
ਵਿਜੀਲੈਂਸ ਨੇ ਇਸ ਮਾਮਲੇ ਵਿਚ 22 ਮਈ ਨੂੰ ਐਫ.ਆਈ.ਆਰ ਦਰਜ ਕਰਕੇ ਇਨ੍ਹਾਂ ਸਾਰਿਆਂ ਨੂੰ ਗਿ੍ਫ਼ਤਾਰ ਕਰ ਲਿਆ ਸੀ, ਹਾਲਾਂਕਿ ਹਾਈਕੋਰਟ ਨੇ ਇਨ੍ਹਾਂ ਨੂੰ ਪਹਿਲਾਂ ਹੀ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਪਰ ਅੱਜ ਹਾਈਕੋਰਟ ਨੇ ਇਨ੍ਹਾਂ ਸਾਰਿਆਂ ਦੀਆਂ ਜ਼ਮਾਨਤ ਪਟੀਸ਼ਨਾਂ ‘ਤੇ ਫ਼ੈਸਲਾ ਸੁਣਾਉਂਦਿਆਂ ਇਨ੍ਹਾਂ ਦੀ ਜ਼ਮਾਨਤ ਦੀ ਪੁਸ਼ਟੀ ਕਰ ਦਿੱਤੀ | ਇਸ ਤਰ੍ਹਾਂ ਇਨ੍ਹਾਂ ਸਾਰਿਆਂ ਨੂੰ ਅੱਜ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
– ACTION PUNJAB NEWS