Sri Hemkunt Sahib Yatra Start: ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਪਹਿਲੇ ਜਥੇ ਵੱਲੋਂ ਦਰਸ਼ਨ ਕਰ ਲਏ ਗਏ ਹਨ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਗੋਵਿੰਦਘਾਟ ਗੁਰਦੁਆਰੇ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ ਸੀ।
ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰਸੱਟ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਤੋਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉਤਰਾਖੰਡ ਦੇ ਪੰਜਵੇਂ ਧਾਮ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਪ੍ਰਸ਼ਾਸਨ ਅਤੇ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।
4,632 ਮੀਟਰ ਦੀ ਉਚਾਈ ‘ਤੇ ਸਥਿਤ ਸਿੱਖਾਂ ਦੇ ਪਵਿੱਤਰ ਅਸਥਾਨ ‘ਤੇ 18 ਕਿਲੋਮੀਟਰ ਦੀ ਔਖੀ ਚੜ੍ਹਾਈ ਪੈਦਲ ਪਾਰ ਕਰਕੇ ਪਹੁੰਚਿਆ ਜਾਂਦਾ ਹੈ। ਹਾਲ ਹੀ ਵਿੱਚ ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੇ ਰਸਤੇ ਤੋਂ ਬਰਫ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਸੀ। ਧਾਮ ‘ਚ ਅਜੇ ਵੀ ਕਈ ਫੁੱਟ ਬਰਫ ਜਮੀ ਪਈ ਹੈ।
ਇਹ ਵੀ ਪੜ੍ਹੋ: ਗੁਰਦੁਆਰਾ ਪੰਜੋਖਰਾ ਸਾਹਿਬ ਦਾ ਮੈਨੇਜਰ ਮੁਅੱਤਲ, SGPC ਨੇ ਪੁਲਿਸ ਠਹਿਰ ਦੀ ਕੀਤੀ ਸੀ ਨਿਖੇਧੀ
– ACTION PUNJAB NEWS