Three Storey Building Collapse : ਮਹਾਰਾਸ਼ਟਰ ‘ਚ ਨਵੀਂ ਮੁੰਬਈ ਦੇ ਬੇਲਾਪੁਰ ਇਲਾਕੇ ‘ਚ ਸ਼ਨੀਵਾਰ ਸਵੇਰੇ ਢਹਿ ਢੇਰੀ ਹੋਈ ਤਿੰਨ ਮੰਜ਼ਿਲਾ ਇਮਾਰਤ ਦੇ ਮਲਬੇ ਹੇਠਾਂ ਦੱਬੇ ਤਿੰਨ ਲੋਕਾਂ ‘ਚੋਂ ਦੋ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ, ਜਦਕਿ ਇਕ ਹੋਰ ਵਿਅਕਤੀ ਦੀ ਭਾਲ ਜਾਰੀ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 5 ਵਜੇ ਸ਼ਾਹਬਾਜ਼ ਪਿੰਡ ‘ਚ ਵਾਪਰਿਆ।
ਉਨ੍ਹਾਂ ਕਿਹਾ ਕਿ ਐਨਡੀਆਰਐਫ ਅਤੇ ਨਵੀਂ ਮੁੰਬਈ ਨਗਰ ਨਿਗਮ ਦੇ ਅੱਗ ਬੁਝਾਊ ਅਮਲੇ ਨੇ ਇਮਾਰਤ ਦੇ ਢਹਿ ਜਾਣ ਤੋਂ ਬਾਅਦ ਮਲਬੇ ਹੇਠ ਦੱਬੇ ਦੋ ਲੋਕਾਂ ਨੂੰ ਬਚਾਇਆ, ਜਦਕਿ ਇਕ ਹੋਰ ਵਿਅਕਤੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਹ ਇੱਕ G 3 ਇਮਾਰਤ ਹੈ। ਰਾਹਤ ਕਾਰਜਾਂ ਦੌਰਾਨ ਦੋ ਲੋਕਾਂ ਨੂੰ ਬਚਾਇਆ ਗਿਆ ਹੈ। ਦੋ ਹੋਰ ਲੋਕ ਫਸੇ ਹੋਏ ਹਨ। ਐਨਡੀਆਰਐਫ ਦੀ ਟੀਮ ਇੱਥੇ ਹੈ। ਬਚਾਅ ਕਾਰਜ ਜਾਰੀ ਹੈ।
ਇਹ ਵੀ ਪੜ੍ਹੋ: Rain Alert In Punjab : ਪੰਜਾਬ ‘ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਹੁੰਮਸ ਭਰੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ
– ACTION PUNJAB NEWS