Anantnag Accident News: ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਮ੍ਰਿਤਕਾਂ ਵਿੱਚ ਪੰਜ ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਦੇ ਡਾਕਸੁਮ ਇਲਾਕੇ ਕੋਲ ਇੱਕ ਵਾਹਨ ਪਲਟ ਗਿਆ।
ਪੁਲਿਸ ਮੁਤਾਬਕ ਸੂਮੋ ਗੱਡੀ ਜਿਸ ਦਾ ਰਜਿਸਟ੍ਰੇਸ਼ਨ ਨੰਬਰ JK03H9017 ਜੰਮੂ ਖੇਤਰ ਦੇ ਕਿਸ਼ਤਵਾੜ ਤੋਂ ਆ ਰਿਹਾ ਸੀ ਅਤੇ ਉਹ ਕੰਟਰੋਲ ਗੁਆ ਬੈਠੀ ਅਤੇ ਡਾਕਸੁਮ ਨੇੜੇ ਸੜਕ ਤੋਂ ਹੇਠਾਂ ਪਲਟ ਗਈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 5 ਬੱਚੇ, ਦੋ ਔਰਤਾਂ ਅਤੇ ਇੱਕ ਆਦਮੀ (ਪੁਲਿਸ ਕਰਮਚਾਰੀ) ਸ਼ਾਮਲ ਹੈ। ਫਿਲਹਾਲ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
– ACTION PUNJAB NEWS