Accident on Ferozepur Railway Station : ਫਿਰੋਜ਼ਪੁਰ ਰੇਲਵੇ ਸਟੇਸ਼ਨ ‘ਤੇ ਇੱਕ ਵਿਦਿਆਰਥਣ ਨਾਲ ਮੰਦਭਾਗੀ ਘਟਨਾ ‘ਚ ਮੌਤ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਟ੍ਰੇਨ ਰਾਹੀਂ ਚੰਡੀਗੜ੍ਹ ਆਪਣਾ ਪੇਪਰ ਦੇਣ ਲਈ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਰੇਲਵੇ ਸਟੇਸ਼ਨ ‘ਤੇ ਟ੍ਰੇਨ ‘ਤੇ ਚੜਨ ਲੱਗੀ ਤਾਂ ਉਸ ਦਾ ਪੈਰ ਫਿਸਲਣ ਗਿਆ ਅਤੇ ਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕਾ ਰਿਵਿਕਾ, ਗੁਰੂ ਹਰਸਹਾਏ ਤੋਂ ਚੰਡੀਗੜ੍ਹ ਵਾਸਤੇ ਟੈਸਟ ਦੇਣ ਲਈ ਜਾ ਰਹੀ ਰਹੀ ਸੀ। ਰਿਵਿਕਾ ਦੀ ਮੌਤ ਕਾਰਨ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਹੈ। ਮ੍ਰਿਤਕਾ ਪਰਿਵਾਰ ਦੀ ਇਕਲੌਤੀ ਧੀ ਸੀ, ਜਿਸ ਕਾਰਨ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰ ਫਿਰੋਜ਼ਪੁਰ ਪਹੁੰਚਿਆ। ਪਰ ਸਿਵਲ ਹਸਪਤਾਲ ਪਹੁੰਚ ਕੇ ਪਰਿਵਾਰ ਨੂੰ ਪਤਾ ਲੱਗਿਆ ਕਿ ਲੜਕੀ ਦੀ ਮੌਤ ਹੋ ਗਈ। ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਤੇ ਰੇਲਵੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ।
ਕੁੜੀ ਦੇ ਪਰਿਵਾਰਕ ਮੈਂਬਰਾਂ ਅਤੇ ਮਹਿਲਾ ਪੁਲਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਗੁਰੂਹਰਸਹਾਏ ਦੀ ਰਹਿਣ ਵਾਲੀ ਰਿਵਿਕਾ ਜਦੋਂ ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ’ਤੇ ਰੇਲਗੱਡੀ ’ਤੇ ਚੜ੍ਹਨ ਲੱਗੀ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਰੇਲਗੱਡੀ ਹੇਠ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
– ACTION PUNJAB NEWS