Sri Hemkunt Sahib Yatra 2024 : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਕਮੇਟੀ ਰਿਸ਼ੀਕੇਸ਼ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਕੀਤਾ ਗਿਆ ਹੈ। ਇਸ ਜਥੇ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਰਾਜਪਾਲ ਸਾਬਕਾ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ ਹੈ।
ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ 25 ਮਈ ਨੂੰ ਖੁੱਲ੍ਹਣਗੇ। 24 ਮਈ ਨੂੰ ਗੋਵਿੰਦਘਾਟ ਤੋਂ ਪੰਜ ਪਿਆਰਿਆਂ ਦੀ ਅਗਵਾਈ ‘ਚ ਜਥਾ ਰਵਾਨਾ ਹੋਵੇਗਾ। ਯਾਤਰਾ ਦੇ ਰੂਟ ਅਤੇ ਦੁਆਰਾ ਖੋਲ੍ਹਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ ਸੰਗਤ ਲਈ 25 ਮਈ ਨੂੰ ਖੋਲ੍ਹੇ ਜਾਣਗੇ। ਇਸ ਲਈ ਰਾਜ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਕਈ ਪੁਖਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪ੍ਰਤੀ ਦਿਨ 3500 ਸ਼ਰਧਾਲੂਆਂ ਦੀ ਸੀਮਾ ਨਿਰਧਾਰਤ ਕੀਤੀ ਹੈ, ਹਾਲਾਂਕਿ ਬਰਫ ਪਿਘਲਣ ‘ਤੇ ਮੁੜ ਵਿਚਾਰ ਕਰਨ ਤੋਂ ਬਾਅਦ ਇਹ ਸੀਮਾ ਵਧਾਈ ਜਾ ਸਕਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਯਾਤਰੀਆਂ ਨੂੰ ਲਿੰਕ ‘ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਬੇਨਤੀ ਕੀਤੀ ਗਈ ਹੈ। ਇਹ ਵਿਵਸਥਾ ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ‘ਚ ਰੱਖ ਕੇ ਕੀਤੀ ਗਈ ਹੈ।
ਇਹ ਵੀ ਪੜ੍ਹੋ: Nijjar Murder Accused: ਸਿੱਖ ਆਗੂ ਨਿੱਝਰ ਦੇ ਕਤਲ ਦੇ ਤਿੰਨ ਮੁਲਜ਼ਮ ਅਦਾਲਤ ‘ਚ ਪੇਸ਼, ਅਦਾਲਤ ਨੇ ਦਿੱਤੇ ਇਹ ਹੁਕਮ
– ACTION PUNJAB NEWS