Nishan Sahib Colour : ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੇ ਫੈਸਲੇ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਿਰਫ ਬਸੰਤੀ ਜਾਂ ਸੁਰਮਈ ਹੋਵੇ।
ਦੱਸ ਦਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਰਕੂਲਰ ਜਾਰੀ ਕੀਤਾ ਹੈ ਜਿਸ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ।
ਜਾਰੀ ਹੋਏ ਸਰੂਕਲਰ ’ਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਪੈਦਾ ਹੋਈ ਦੁਬਿਧਾ ਨੂੰ ਦੂਰ ਕਰਨ ਲਈ ਸਰਬ ਸੰਮਤੀ ਨਾਲ ਫੈਸਲਾ ਹੋਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਫਾਲਿਤ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ ’ਚ ਸੰਗਤਾਂ ਤੇ ਪ੍ਰਬੰਧਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ।
ਇਹ ਵੀ ਪੜ੍ਹੋ: Students Died In Canada : ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਭੈਣ-ਭਰਾ ਸਮੇਤ 3 ਪੰਜਾਬੀ ਵਿਦਿਆਰਥੀਆਂ ਦੀ ਮੌਤ
– ACTION PUNJAB NEWS