Kerala Landslide : ਕੇਰਲ ਦੇ ਵਾਇਨਾਡ ਜ਼ਿਲ੍ਹੇ ‘ਚ ਮੇਪਦੀ ਨੇੜੇ ਪਹਾੜੀ ਇਲਾਕਿਆਂ ‘ਚ ਅੱਜ (ਮੰਗਲਵਾਰ) ਤੜਕੇ ਭਾਰੀ ਢਿੱਗਾਂ ਡਿੱਗ ਗਈਆਂ। ਜਾਣਕਾਰੀ ਮੁਤਾਬਕ ਇਸ ‘ਚ ਸੈਂਕੜੇ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਕੇਰਲ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਕੇਐਸਡੀਐਮਏ) ਨੇ ਕਿਹਾ ਹੈ ਕਿ ਪ੍ਰਭਾਵਿਤ ਖੇਤਰ ਵਿੱਚ ਫਾਇਰ ਫੋਰਸ ਅਤੇ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਨਾਲ ਹੀ NDRF ਦੀ ਇੱਕ ਹੋਰ ਟੀਮ ਵਾਇਨਾਡ ਪਹੁੰਚ ਰਹੀ ਹੈ। ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੌਰਾਨ ਢਿੱਗਾਂ ਡਿੱਗਣ ਕਾਰਨ ਦੋ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਹੈ।
Horrible visuals of landslide coming in from Meppadi, Wayanad.#Wayanad #Landslide #Kerala pic.twitter.com/4DHZYV7Ciu
— West Coast Weatherman (@RainTracker) July 30, 2024
ਕੇਐਸਡੀਐਮਏ ਦੁਆਰਾ ਇੱਕ ਫੇਸਬੁੱਕ ਪੋਸਟ ਦੇ ਅਨੁਸਾਰ, ਕੰਨੂਰ ਰੱਖਿਆ ਸੁਰੱਖਿਆ ਕੋਰ ਦੀਆਂ ਦੋ ਟੀਮਾਂ ਨੂੰ ਵੀ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਵਾਇਨਾਡ ਜਾਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਪ੍ਰਭਾਵਿਤ ਇਲਾਕਿਆਂ ਦੇ ਸਥਾਨਕ ਲੋਕਾਂ ਨੇ ਦੱਸਿਆ ਕਿ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਭਾਰੀ ਮੀਂਹ ਕਾਰਨ ਬਚਾਅ ਕਾਰਜ ‘ਚ ਰੁਕਾਵਟ ਆ ਰਹੀ ਹੈ।
ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਹੈ ਕਿ ਵਾਇਨਾਡ ਜ਼ਮੀਨ ਖਿਸਕਣ ਦੇ ਮੱਦੇਨਜ਼ਰ, ਸਿਹਤ ਵਿਭਾਗ ਨੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਖੋਲ੍ਹਿਆ ਹੈ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਲਈ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਵਿਥਿਰੀ, ਕਲਪੱਟਾ, ਮੇਪਦੀ ਅਤੇ ਮਨੰਤਵਾਦੀ ਹਸਪਤਾਲਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ, ਜਿੱਥੇ ਹਰ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਸਾਰੇ ਸਿਹਤ ਕਰਮਚਾਰੀ ਰਾਤ ਨੂੰ ਹੀ ਸੇਵਾ ਲਈ ਪਹੁੰਚ ਗਏ ਸਨ। ਵਾਇਨਾਡ ਵਿੱਚ ਸਿਹਤ ਕਰਮਚਾਰੀਆਂ ਦੀਆਂ ਹੋਰ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।
ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕੀ
ਦਰਅਸਲ, ਕੇਰਲ ਦੇ ਵਾਇਨਾਡ ‘ਚ ਮੇਪਪਾਡੀ ਨੇੜੇ ਪਹਾੜੀ ਇਲਾਕਿਆਂ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਰਾਸ਼ਟਰੀ ਸਿਹਤ ਮਿਸ਼ਨ ਨੇ ਇੱਕ ਕੰਟਰੋਲ ਰੂਮ ਖੋਲ੍ਹਿਆ ਹੈ ਅਤੇ ਐਮਰਜੈਂਸੀ ਸਹਾਇਤਾ ਲਈ ਹੈਲਪਲਾਈਨ ਨੰਬਰ 9656938689 ਅਤੇ 8086010833 ਜਾਰੀ ਕੀਤੇ ਹਨ। ਹਵਾਈ ਸੈਨਾ ਦੇ ਦੋ ਹੈਲੀਕਾਪਟਰ MI-17 ਅਤੇ ਇੱਕ ALH ਸਵੇਰੇ 7.30 ਵਜੇ ਸੁਲੁਰ ਤੋਂ ਰਵਾਨਾ ਹੋਣਗੇ।
ਮੰਤਰੀ ਵਾਇਨਾਡ ਦਾ ਕਰਨਗੇ ਦੌਰਾ
ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਇੱਕ ਬਿਆਨ ‘ਚ ਕਿਹਾ ਕਿ ਵਾਇਨਾਡ ‘ਚ ਜ਼ਮੀਨ ਖਿਸਕਣ ‘ਤੇ ਬਚਾਅ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸਾਨੂੰ ਇਸ ਘਟਨਾ ਬਾਰੇ ਪਤਾ ਲੱਗਾ ਹੈ, ਸਰਕਾਰੀ ਤੰਤਰ ਬਚਾਅ ਕਾਰਜਾਂ ਵਿੱਚ ਸ਼ਾਮਲ ਹੋ ਗਿਆ ਹੈ। ਮੰਤਰੀ ਵਾਇਨਾਡ ਦਾ ਦੌਰਾ ਕਰਨਗੇ ਅਤੇ ਗਤੀਵਿਧੀਆਂ ਦੀ ਅਗਵਾਈ ਕਰਨਗੇ।
ਇਹ ਵੀ ਪੜ੍ਹੋ: Jharkhand Train Accident : ਝਾਰਖੰਡ ਦੇ ਚੱਕਰਧਰਪੁਰ ‘ਚ ਵੱਡਾ ਰੇਲ ਹਾਦਸਾ, ਮੁੰਬਈ-ਹਾਵੜਾ ਮੇਲ ਪਟੜੀ ਤੋਂ ਉਤਰੀ, 2 ਦੀ ਮੌਤ
– ACTION PUNJAB NEWS