IMd Alert In Punjab : ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ। ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਬੁੱਧਵਾਰ ਨੂੰ ਬਾਰਿਸ਼ ਕਾਰਨ ਪੰਜਾਬ ਦੇ 7 ਜ਼ਿਲਿਆਂ ‘ਚ ਆਰੇਂਜ ਅਲਰਟ ਅਤੇ 9 ਜ਼ਿਲਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਸਰਗਰਮ ਮਾਨਸੂਨ ਅਤੇ ਪੱਛਮੀ ਗੜਬੜੀ ਦੇ ਕਾਰਨ, ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Kerala Landslide : ਕੇਰਲ ਦੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਕਾਰਨ ਤਬਾਹੀ, 8 ਮੌਤਾਂ, ਸੈਂਕੜੇ ਫਸੇ, ਬਚਾਅ ਕਾਰਜ ਤੇਜ਼
– ACTION PUNJAB NEWS