Weather Change Update : ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਅੱਜ ਤੋਂ ਦੋ ਦਿਨ ਯਾਨੀ ਬੁੱਧਵਾਰ ਤੱਕ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਅਲਰਟ ਜਾਰੀ
ਅੱਜ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਅਤੇ 15 ਵਿੱਚ ਯੈਲੋ ਅਲਰਟ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਤੋਂ ਵੱਧ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਕਿਉਂਕਿ ਹਿਮਾਚਲ ਉੱਤੇ ਚੱਕਰਵਾਤੀ ਹਵਾਵਾਂ ਦਾ ਇੱਕ ਖੇਤਰ ਬਣ ਰਿਹਾ ਹੈ। ਇਸ ਕਾਰਨ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 15 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਹੈ।
ਚੰਡੀਗੜ੍ਹ ਦਾ ਮੌਸਮ
ਮੌਸਮ ਵਿਭਾਗ ਨੇ ਅੱਜ ਅਤੇ 1 ਅਗਸਤ ਨੂੰ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਦੋਵਾਂ ਦਿਨਾਂ ‘ਚ ਸ਼ਹਿਰ ‘ਚ ਭਾਰੀ ਬਾਰਿਸ਼ ਹੋਵੇਗੀ। ਇਸ ਦੌਰਾਨ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਇਹ ਮੀਂਹ ਬਹੁਤ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਹੋਵੇਗਾ। ਇਸ ਮਾਨਸੂਨ ਸੀਜ਼ਨ ਵਿੱਚ ਮੌਸਮ ਵਿਭਾਗ ਨੇ ਇਨ੍ਹਾਂ ਦੋ ਦਿਨਾਂ ਵਿੱਚ ਮੀਂਹ ਪੈਣ ਦੀ ਸਭ ਤੋਂ ਵੱਧ ਸੰਭਾਵਨਾ ਜਤਾਈ ਹੈ। ਮੌਸਮ
1 ਅਗਸਤ ਤੋਂ ਘਟੇਗਾ ਤਾਪਮਾਨ
ਮੌਸਮ ਵਿਭਾਗ ਮੁਤਾਬਕ ਅੱਜ ਦੀ ਬਾਰਿਸ਼ ਤੋਂ ਬਾਅਦ 1 ਅਗਸਤ ਤੋਂ ਤਾਪਮਾਨ ‘ਚ ਗਿਰਾਵਟ ਆਵੇਗੀ। 1 ਅਗਸਤ ਨੂੰ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਡਿੱਗ ਜਾਵੇਗਾ। 2 ਅਗਸਤ ਨੂੰ ਫਿਰ ਤੋਂ ਤਾਪਮਾਨ 1 ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ।
ਇਹ ਵੀ ਪੜ੍ਹੋ: Ladowal Toll Plaza Update : ਲਾਡੋਵਾਲ ਟੋਲ ਪਲਾਜ਼ਾ ਮੁੜ ਤੋਂ ਸ਼ੁਰੂ, ਪੁਲਿਸ ਨੇ ਕਿਸਾਨਾਂ ’ਤੇ ਕੀਤੀ ਵੱਡੀ ਕਾਰਵਾਈ !
– ACTION PUNJAB NEWS