Ram Rahim Parole : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਬੁੱਧਵਾਰ ਵੀ ਪੰਜਾਬ-ਹਰਿਆਣਾ ਹਾਈਕੋਰਟ ਨੇ ਫਰਲੋ ਲਈ ਕੋਈ ਰਾਹਤ ਨਹੀਂ ਦਿੱਤੀ ਹੈ। ਹਾਈਕੋਰਟ ਨੇ ਮਾਮਲੇ ਨੂੰ 8 ਅਗੱਸਤ ‘ਤੇ ਪਾ ਦਿੱਤਾ ਹੈ। ਹੁਣ ਰਾਮ ਰਹੀਮ ਵੱਲੋਂ 21 ਦਿਨਾਂ ਦੀ ਮੰਗੀ ਫਰਲੋ ‘ਤੇ ਹਾਈਕੋਰਟ 8 ਅਗਸਤ ਨੂੰ ਸੁਣਵਾਈ ਕਰੇਗੀ।
ਦੱਸ ਦਈਏ ਕਿ ਡੇਰਾ ਮੁਖੀ ਵੱਲੋਂ 21 ਦਿਨ ਦੀ ਪੈਰੋਲ ਲਈ ਅਦਾਲਤ ‘ਚ ਅਰਜ਼ੀ ਦਾਖਲ ਕੀਤੀ ਗਈ ਹੈ। ਡੇਰਾ ਮੁਖੀ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਹ ਪਹਿਲਾਂ ਹੀ ਹਰਿਆਣਾ ਸਰਕਾਰ ਨੂੰ 21 ਦਿਨਾਂ ਦੀ ਫਰਲੋ ਦੀ ਅਰਜ਼ੀ ਦੇ ਚੁੱਕਾ ਹੈ, ਹੁਣ ਹਾਈ ਕੋਰਟ ਨੂੰ ਇਸ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਹਾਈਕੋਰਟ ਦੇ ਹੁਕਮਾਂ ਤੋਂ ਬਿਨਾਂ ਉਸ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। ਹੁਣ ਹਾਈਕੋਰਟ ਨੇ ਪਟੀਸ਼ਨ ‘ਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦੱਸ ਦੇਈਏ ਕਿ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦੇ ਖਿਲਾਫ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਚੁੱਕੀ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ 29 ਫਰਵਰੀ ਨੂੰ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਭਵਿੱਖ ‘ਚ ਹਾਈਕੋਰਟ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਨੂੰ ਨਾ ਤਾਂ ਪੈਰੋਲ ਦਿੱਤੀ ਜਾਵੇਗੀ ਅਤੇ ਨਾ ਹੀ ਫਰਲੋ। ਇਸ ਹੁਕਮ ਕਾਰਨ ਹੁਣ ਡੇਰਾ ਮੁਖੀ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਹ ਇਸ ਫਰਲੋ ਦਾ ਹੱਕਦਾਰ ਹੈ, ਇਸ ਲਈ ਉਸ ਨੂੰ ਇਹ ਫਰਲੋ ਦਿੱਤੀ ਜਾਵੇ।
ਹਾਈਕੋਰਟ ਹੁਣ ਇਸ ਪਟੀਸ਼ਨ ‘ਤੇ 8 ਅਗਸਤ ਨੂੰ ਸੁਣਵਾਈ ਕਰੇਗਾ।
– ACTION PUNJAB NEWS