Bathinda News : ਬਠਿੰਡਾ-ਸ਼੍ਰੀ ਮੁਕਤਸਰ ਸਾਹਿਬ ਰੋਡ ‘ਤੇ ਪਿੰਡ ਦਿਉਣ ਨਜ਼ਦੀਕ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਹੈ। ਹਾਦਸਾ ਦੇਰ ਰਾਤ ਵਾਪਰਿਆ ਦੱਸਿਆ ਜਾ ਰਿਹਾ ਹੈ, ਜਿਸ ਦੌਰਾਨ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਪੰਜਾਬ ਪੰਜਾਬ ਦੀ ਗੱਡੀ ਪਿੰਡ ਦਿਉਣ ਨੇੜੇ ਬੇਕਾਬੂ ਹੋ ਕੇ ਸਿੱਧੀ ਦਰੱਖਤ ‘ਚ ਜਾ ਵੱਜੀ, ਜਿਸ ਕਾਰਨ ਗੱਡੀ ਚਲਾ ਰਹੇ ਕਾਂਸਟੇਬਲ ਨਵਜੋਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਕਾਂਸਟੇਬਲ ਨਵਜੋਤ ਸਿੰਘ ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵਾਪਸ ਜਾ ਰਿਹਾ ਹੈ, ਜੋ ਕਿ ਕਿਸੇ ਅਧਿਕਾਰੀ ਨੂੰ ਬਠਿੰਡਾ ਛੱਡਣ ਲਈ ਆਇਆ ਸੀ।
– ACTION PUNJAB NEWS