Sunday, October 13, 2024
More

    Latest Posts

    Core Committee : ਸ਼੍ਰੋਮਣੀ ਅਕਾਲੀ ਦਲ ਦੀ ‘ਕੋਰ ਕਮੇਟੀ’ ਦਾ ਮੁੜ ਗਠਨ | ਮੁੱਖ ਖਬਰਾਂ | Action Punjab

    Shiromani Akali Dal New Core Committee : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ। ਜਦਕਿ ਚਾਰ ਵਿਸ਼ੇਸ਼ ਸੱਦੇ ਗਏ ਮੈਂਬਰ ਹੋਣਗੇ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਵਿੱਚ ਲਿਆ ਹੈ।

    ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਲੈ ਕੇ ਪਰਮਜੀਤ ਸਿੰਘ ਸਰਨਾ ਤੱਕ ਦੇ ਨਾਂ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਆਗੂ ਸ਼ਾਮਲ ਸਨ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ।

    ਇਨ੍ਹਾਂ ਆਗੂਆਂ ਨੂੰ ਕਮੇਟੀ ਵਿੱਚ ਮਿਲੀ ਥਾਂ 

    ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕੋਰ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਰਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ, ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ।

    ਇਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਵਿਸ਼ੇਸ਼ ਸੱਦਾ 

    ਅਕਾਲੀ ਦਲ ਵੱਲੋਂ ਸੰਸਦ ਵਿੱਚ ਪਾਰਟੀ ਦੇ ਆਗੂ, ਯੂਥ ਅਕਾਲੀ ਦਲ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁਖੀ ਨੂੰ ਵਿਸ਼ੇਸ਼ ਮੈਂਬਰ ਬਣਾਇਆ ਗਿਆ ਹੈ।

    – ACTION PUNJAB NEWS




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.