Bathinda News : ਬਠਿੰਡਾ ਜ਼ਿਲ੍ਹੇ ‘ਚ ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦਾ ਕਹਿਰ ਵਿਖਾਈ ਦੇ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ। ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਕਾਰਨ ਬਠਿੰਡਾ ਦੇ ਪਿੰਡ ਤੁੰਗਵਾਲੀ ਵਿਖੇ ਕਿਸਾਨ ਵੱਲੋਂ ਤਿੰਨ ਏਕੜ ਨਰਮੇ ਦੀ ਫਸਲ ਵਾਹ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਕਿਸਾਨ ਨੇ ਡੇਢ ਏਕੜ ਆਪਣੀ ਅਤੇ ਡੇਢ ਏਕੜ ਜ਼ਮੀਨ ਠੇਕੇ ‘ਤੇ ਲੈ ਕੇ ਨਰਮੇ ਦੀ ਫਸਲ ਬੀਜੀ ਸੀ, ਪਰ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਖਰਾਬ ਹੋ ਗਈ।
ਕਿਸਾਨ ਵੱਲੋਂ ਨਰਮੇ ਦੀ ਫਸਲ ਨੂੰ ਬਚਾਉਣ ਲਈ ਪ੍ਰਤੀ ਏਕੜ 10 ਤੋਂ 15 ਹਜ਼ਾਰ ਰੁਪਏ ਦੀ ਕੀਟਨਾਸ਼ਕ ਦਵਾਈਆਂ ‘ਤੇ ਵੀ ਖਰਚ ਕੀਤਾ ਗਿਆ ਸੀ। ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੋਂ ਜਿਥੇ ਨਕਲੀ ਕੀਟਨਾਸ਼ਕ ਤੇ ਬੀਜਾਂ ਦਾ ਕਾਰੋਬਾਰ ਕਰਨ ਵਾਲੀਆਂ ਕੰਪਨੀਆਂ ‘ਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ, ਉਥੇ ਹੀ ਸਰਕਾਰ ਕੋਲੋਂ ਕਿਸਾਨ ਨੂੰ ਘੱਟੋ-ਘੱਟ 40000 ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
– ACTION PUNJAB NEWS