School Bus Accident : ਲੁਧਿਆਣਾ ਜ਼ਿਲੇ ਦੇ ਜਗਰਾਓਂ ‘ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਸਕੂਲ ਬੱਸ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਇਸ ਹਾਦਸੇ ’ਚ 1 ਬੱਚੇ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਕਈ ਬੱਚੇ ਹਾਦਸੇ ’ਚ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਦੱਸ ਦਈਏ ਕਿ 8 ਸਾਲਾਂ ਗੁਰਮਨ ਸਿੰਘ ਵਜੋਂ ਮ੍ਰਿਤਕ ਬੱਚੇ ਦੀ ਪਛਾਣ ਹੋਈ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਬੱਸ ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਤੋਂ ਬਾਅਦ ਬੱਸ ‘ਚ ਸਵਾਰ ਬੱਚਿਆਂ ਰੋ ਰੋ ਕੇ ਬੁਰਾ ਹਾਲ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚ ਗਏ ਅਤੇ ਬੱਚਿਆਂ ਨੂੰ ਲੈ ਕੇ ਗਏ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Bangaladesh Violance : ਚੁਣ-ਚੁਣ ਕੇ ਹਿੰਦੂਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਮੰਦਿਰਾਂ ‘ਚ ਮੂਰਤੀਆਂ ਦੀ ਕੀਤੀ ਜਾ ਰਹੀ ਭੰਨਤੋੜ
– ACTION PUNJAB NEWS