Thursday, November 21, 2024
More

    Latest Posts

    ਰਾਜ ਸਰਕਾਰ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮੁੱਖ ਮੰਤਰੀ ਵੱਲੋਂ ਦੀਵਾਲੀ ਦਾ ਬੋਨਾਂਜ਼ਾ

    ਡੀਏ ਵਿੱਚ 4% ਵਾਧੇ ਦਾ ਐਲਾਨ

    ਪੰਜਾਬ ਨਿਊਜ਼ਲਾਈਨ, ਚੰਡੀਗੜ੍ਹ, 30 ਅਕਤੂਬਰ-

    ਰਾਜ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਉਨ੍ਹਾਂ ਦੇ ਮਹਿੰਗਾਈ ਭੱਤੇ ਵਿੱਚ 4% ਵਾਧੇ ਦਾ ਐਲਾਨ ਕੀਤਾ।

    ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਇਸ ਨੂੰ 38 ਫੀਸਦੀ ਤੋਂ ਵਧਾ ਕੇ 42 ਫੀਸਦੀ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.