Diljit Dosanjh features on Billboard Magazine : ਪੰਜਾਬ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਆਪਣੇ ਮਿਊਜ਼ਿਕਲ ਸ਼ੋਅ ਦਿਲ-ਲੂਮਿਨਾਟੀ ਨੂੰ ਲੈ ਦੇਸ਼ ਵਿਦੇਸ਼ ਦੀਆਂ ਸੁਰਖੀਆਂ ‘ਚ ਛਾਏ ਹੋਏ ਹਨ। ਇੱਕ ਵਾਰ ਫਿਰ ਤੋਂ ਦਿਲਜੀਤ ਦੋਸਾਂਝ ਨੇ ਇਤਿਹਾਸ ਰੱਚ ਦਿੱਤਾ ਹੈ, ਗਾਇਕ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਵਿਸ਼ੇਸ਼ ਐਡੀਸ਼ਨ ‘ਚ ਕਵਰ ਫੋਟੋ ‘ਤੇ ਆਉਣ ਵਾਲੇ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ।
ਇਨ੍ਹੀਂ ਦਿਨੀ ਗਲੋਬਲ ਸਟਾਰ ਦਿਲਜੀਤ ਦੋਸਾਂਝ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਉਨ੍ਹਾਂ ਦੇ ਸ਼ੋਅ ਸੋਲਡ ਆਊਟ ਹੋ ਰਹੇ ਹਨ। ਗਾਇਕ ਦਿਲਜੀਤ ਦੋਸਾਂਝ ਆਪਣੇ ਸ਼ੋਅ ਵਿੱਚ ਆਪਣੇ ਫੈਨਜ਼ ਉੱਤੇ ਖੂਬ ਪਿਆਰ ਲੁਟਾ ਰਹੇ ਹਨ। ਇਸ ਦੇ ਨਾਲ ਹੀ ਉਹ ਲਗਾਤਾਰ ਇੱਕ ਤੋਂ ਬਾਅਦ ਇੱਕ ਰਿਕਾਰਡ ਆਪਣੇ ਨਾਮ ਕਰ ਰਹੇ ਹਨ।
ਇਸ ਵਿਚਾਲੇ ਦਿਲਜੀਤ ਦੋਸਾਂਝ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚਦੇ ਹੋਏ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਵਿਸ਼ੇਸ਼ ਐਡੀਸ਼ਨ ਵਿੱਚ ਖ਼ਾਸ ਥਾਂ ਬਣਾ ਲਈ ਹੈ। ਬਿਵਾਲੇ ਪਹਿਲੇ ਭਾਰਤੀ ਕਲਾਕਾਰ ਬਣੇ । ਬਿਲਬੋਰਡ ਮੈਗਜ਼ੀਨ ਦੇ ਕਵਰ ਪੇਜ਼ ਉੱਤੇ ਆਉਣ ਵਾਲੇ ਉਹ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ। ਇਸ ਕਵਰ ਪੇਜ਼ ਨੂੰ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤਾ ਹੈ।
ਦਿਲਜੀਤ ਦੋਸਾਂਝ ਨੂੰ ਲੈ ਕੇ ਸਾਹਮਣੇ ਆਈ ਇਸ ਖ਼ਬਰ ਤੇ ਮੈਗਜ਼ੀਨ ਕਵਰ ਦੀ ਤਸਵੀਰ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਦੇ ਨਾਲ-ਨਾਲ ਕਈ ਬਾਲੀਵੁੱਡ ਸੈਲਬਲ ਵੀ ਦਿਲਜੀਤ ਦੋਸਾਂਝ ਨੂੰ ਇਸ ਉਪਲਬਧੀ ਲਈ ਵਧਾਈਆਂ ਦੇ ਰਹੇ ਹਨ।
ਇੱਕ ਯੂਜ਼ਰ ਨੇ ਕਮੈਂਟ ਕਰਦਿਆਂ ਲਿਖਿਆ, ‘Making history and making us proud each step of the way ❤️🙏🏽👏🏽।’ ਇੱਕ ਹੋਰ ਨੇ ਲਿਖਿਆ, ‘Iconic, Punjabi aa gya oye.Gabru Di Maar Billboard Ton Beyond Aa 😎’