Sunday, December 22, 2024
More

    Latest Posts

    Darshan Aulakh Gives congratulates on Guru Ramdas Ji Parkash Purb|ਗੁਰੁ ਰਾਮਦਾਸ ਜੀ ਦਾ ਅੱਜ ਹੈ ਪ੍ਰਕਾਸ਼ ਪੁਰਬ, ਦਰਸ਼ਨ ਔਲਖ ਸਣੇ ਕਈ ਕਲਾਕਾਰਾਂ ਨੇ ਦਿੱਤੀ ਵਧਾਈ | Pollywood

    ਗੁਰੁ ਰਾਮਦਾਸ ਜੀ (Guru Ramdas Ji ) ਦਾ ਅੱਜ ਪ੍ਰਕਾਸ਼ ਪੁਰਬ ਹੈ। ਇਸ ਮੌਕੇ ‘ਤੇ ਪੰਜਾਬੀ ਕਲਾਕਾਰਾਂ ਨੇ ਵੀ ਗੁਰੁ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਸੰਗਤਾਂ ਨੂੰ ਦਿੱਤੀ ਹੈ। ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਗੁਰੁ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਅਦਾਕਾਰ ਨੇ ਲਿਖਿਆ ‘ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ਆਪ ਸਭ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਹੋਣ ਜੀ’।

    ਹੋਰ ਪੜ੍ਹੋ : ਸੰਨੀ ਦਿਓਲ ਦਾ ਅੱਜ ਹੈ ਜਨਮ ਦਿਨ,ਜਾਣੋ ਸੰਨੀ ਦਿਓਲ ਦੀ ਬ੍ਰਿਟਿਸ਼ ਮੂਲ ਦੀ ਪਤਨੀ ਪੂਜਾ ਬਾਰੇ

    ਗੁਰੁ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਹੋਰ ਵੀ ਕਈ ਅਦਾਕਾਰਾਂ ਨੇ ਵਧਾਈ ਦਿੱਤੀ ਹੈ। ਦਰਸ਼ਨ ਔਲਖ ਅਕਸਰ ਗੁਰੁ ਸਾਹਿਬਾਨ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ । ਅੱਜ ਸੰਗਤਾਂ ਵੱਡੀ ਗਿਣਤੀ ‘ਚ ਗੁਰੁ ਘਰਾਂ ‘ਚ ਨਤਮਸਤਕ ਹੋ ਕੇ ਗੁਰੁ ਘਰ ‘ਚ ਹਾਜ਼ਰੀ ਲਵਾ ਰਹੀਆਂ ਹਨ ।ਗੁਰੁ ਸਾਹਿਬ ਨੇ ਆਪਣੇ ਜੀਵਨ ਕਾਲ ਦੇ ਦੌਰਾਨ ਕਈ ਲੋਕਾਂ ਦੀ ਭਲਾਈ ਦੇ ਲਈ ਕਈ ਕਾਰਜ ਕੀਤੇ ਸਨ।  

    ਦਰਸ਼ਨ ਔਲਖ ਦਾ ਵਰਕ ਫ੍ਰੰਟ 

    ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। 

    ਜਸਬੀਰ ਜੱਸੀ ਨੇ ਵੀ ਦਿੱਤੀ ਵਧਾਈ

    ਜਸਬੀਰ ਜੱਸੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਗੁਰੁ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ।



    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.