Sharry Mann Viral Video : ਮਸ਼ਹੂਰ ਪੰਜਾਬੀ ਗਾਇਕ ਸ਼ੈਰੀ ਮਾਨ ਨੇ ਬੀਤੇ ਦਿਨੀਂ ਗਾਇਕੀ ਛੱਡਣ ਦਾ ਐਲਾਨ ਕਰਦੇ ਹੋਏ ਆਪਣੀ ਆਖ਼ਰੀ ਐਲਬਮ ਰਿਲੀਜ਼ ਕੀਤੀ ਸੀ। ਇਸ ਐਲਬਮ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਹਾਲ ਹੀ ‘ਚ ਗਾਇਕ ਨੇ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਪਣਾ ਮਸ਼ਹੂਰ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਸ਼ੈਰੀ ਮਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਇੰਡਸਟਰੀ ਨੂੰ ਹੁਣ ਤੱਕ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਹੁਣ ਸ਼ੈਰੀ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਵੀਡੀਓ ਸਾਂਝੀ ਕੀਤੀ ਹੈ।
ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ੈਰੀ ਮਾਨ ਦੇ ਨਾਲ ਇੱਕ ਹੋਰ ਵਿਅਕਤੀ ਬੈਠਾ ਹੈ ਜੋ ਕਿ ਗਿਟਾਰ ਵਜਾ ਰਿਹਾ ਹੈ। ਸ਼ੈਰੀ ਮਾਨ ਗਿਟਾਰ ਦੀ ਧੁਨ ਉੱਤੇ ਆਪਣਾ ਮਸ਼ਹੂਰ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ, ‘ਬਹੁਤ ਟਾਈਮ ਬਾਅਦ ਗੀਤਾਂ ਆਲੀ ਮਹਿਫਿਲ ਲੱਗੀ ਹੈ।’
ਗਾਇਕ ਦੀ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਗਾਇਕ ਦੀ ਇਸ ਵੀਡੀਓ ਉੱਤੇ ਹਾਰਟ ਈਮੋਜੀ ਸ਼ੇਅਰ ਕਰਕੇ ਗਾਇਕ ਦੀ ਹੌਸਲਾ ਅਫਜਾਈ ਕਰਦੇ ਹੋਏ ਨਜ਼ਰ ਆ ਰਹੇ ਹਨ।