ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਪੰਡੋਰੀ ਦੇ 31 ਸਾਲਾ ਨੌਜਵਾਨ ਦਾ ਬੀਤੀ ਰਾਤ ਰਾਏਕੋਟ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੀਵਾਲੀ ਮੌਕੇ ਇੱਕ ਨੌਜਵਾਨ ਦੇ ਕਤਲ ਕਾਰਨ ਪਿੰਡ ਪੰਡੋਰੀ ਵਿੱਚ ਸੋਗ ਦੀ ਲਹਿਰ ਹੈ।
,
ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ਮੁਕੰਦ ਸਿੰਘ ਵਾਸੀ ਪਿੰਡ ਪੰਡੋਰੀ ਆਪਣੇ ਦੋ ਦੋਸਤਾਂ ਨਾਲ ਦੀਵਾਲੀ ਦੇ ਸਬੰਧ ਵਿੱਚ ਦੀਵਾ ਜਗਾਉਣ ਲਈ ਰਾਏਕੋਟ ਸਥਿਤ ਆਪਣੇ ਦਫ਼ਤਰ ਗਿਆ ਸੀ। ਜਿੱਥੇ ਰਾਤ ਕਰੀਬ 10 ਵਜੇ ਉਸ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਤਿੰਨ ਗੱਡੀਆਂ ‘ਚ ਆਏ 10-12 ਲੋਕਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੇ ਸਿਰ ‘ਚ ਸੱਟ ਲੱਗੀ। ਜ਼ਖ਼ਮੀ ਅਮਨਦੀਪ ਸਿੰਘ ਨੂੰ ਸਿਵਲ ਹਸਪਤਾਲ ਰਾਏਕੋਟ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਰਾਏਕੋਟ ਦੇ ਐਸਐਚਓ ਦਵਿੰਦਰ ਸਿੰਘ ਅਨੁਸਾਰ ਮ੍ਰਿਤਕ ਦੇ ਚਚੇਰੇ ਭਰਾ ਹਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦਾਨਵੀਰ ਸਿੰਘ ਡੀਸੀ ਅਤੇ ਜਸਪ੍ਰੀਤ ਸਿੰਘ ਢੱਟ ਅਤੇ 8-10 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।