ਹਾਦਸੇ ਤੋਂ ਬਾਅਦ ਜ਼ਖਮੀ ਨੂੰ ਚੁੱਕ ਕੇ ਹਸਪਤਾਲ ਪਹੁੰਚਾਉਂਦੇ ਹੋਏ ਲੋਕ
ਚੰਡੀਗੜ੍ਹ ਦੇ ਕਿਸਾਨ ਭਵਨ ਦੇ ਸਾਹਮਣੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਰੇਂਜ ਰੋਵਰ ਨੇ ਸੜਕ ਪਾਰ ਕਰ ਰਹੇ ਇੱਕ ਪੈਦਲ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਪੀਜੀਆਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
,
ਪੁਲਿਸ ਜਾਂਚ ਅਨੁਸਾਰ ਮ੍ਰਿਤਕ ਸਤਿਆਨਾਰਾਇਣ ਸੈਕਟਰ 22 ਤੋਂ ਸੈਕਟਰ 35 ਜਾ ਰਿਹਾ ਸੀ। ਜਿਵੇਂ ਹੀ ਉਸਨੇ ਸੜਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇੱਕ ਤੇਜ਼ ਰਫ਼ਤਾਰ ਰੇਂਜ ਰੋਵਰ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਾਰ ਨੂੰ ਕਬਜ਼ੇ ‘ਚ ਲੈ ਲਿਆ ਅਤੇ ਡਰਾਈਵਰ ਜਸਵਿੰਦਰ, ਵਾਸੀ ਡਡਵਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਥਾਣਾ 36 ਦੀ ਪੁਲਸ ਅਨੁਸਾਰ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਰੇਂਜ ਰੋਵਰ ਦਾ ਮਾਲਕ ਪ੍ਰਾਪਰਟੀ ਡੀਲਰ ਹੈ। ਪੁਲਿਸ ਨੇ ਮੌਕੇ ਦਾ ਮੁਆਇਨਾ ਕਰਕੇ ਜਸਵਿੰਦਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।