ਗੁਲਾਬ ਚੰਦ ਕਟਾਰੀਆ ਸਰਹੱਦੀ ਪਿੰਡ ਪੁੱਜੇ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਪੁੱਜੇ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਲੋਪੋਕੇ ਦੇ ਪਿੰਡ ਕੱਕੜ ਦੇ ਪੰਚਾਂ, ਸਰਪੰਚਾਂ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਹੱਦ ‘ਤੇ ਰਹਿਣ ਵਾਲੇ ਤੁਸੀਂ ਦੇਸ਼ ਦਾ ਆਖਰੀ ਪਿੰਡ ਨਹੀਂ ਹੋ। ਪਰ ਤੁਸੀਂ ਉਹ
,
ਉਨ੍ਹਾਂ ਕਿਹਾ ਕਿ ਮੈਂ ਇੱਥੇ ਤੁਹਾਡੀਆਂ ਸਮੱਸਿਆਵਾਂ ਸੁਣਨ ਆਇਆ ਹਾਂ। ਕੇਂਦਰ ਅਤੇ ਰਾਜ ਸਰਕਾਰਾਂ ਨਾਲ ਮਿਲ ਕੇ ਇਨ੍ਹਾਂ ਦਾ ਹੱਲ ਕਰਨਾ ਮੇਰਾ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦ ਪਾਰ ਤਸਕਰੀ ਨੂੰ ਰੋਕਣ ਲਈ ਬਣਾਈਆਂ ਗਈਆਂ ਪਿੰਡ ਪੱਧਰੀ ਰੱਖਿਆ ਕਮੇਟੀਆਂ ਨੇ ਥੋੜ੍ਹੇ ਸਮੇਂ ਵਿੱਚ ਹੀ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਤੁਹਾਡੇ ਸਹਿਯੋਗ ਨਾਲ ਸੁਰੱਖਿਆ ਬਲਾਂ ਨੇ ਇਲਾਕੇ ਵਿੱਚੋਂ ਭਾਰੀ ਮਾਤਰਾ ਵਿੱਚ ਨਸ਼ੇ ਅਤੇ ਹਥਿਆਰ ਬਰਾਮਦ ਕੀਤੇ ਹਨ।
ਉਨ੍ਹਾਂ ਕਿਹਾ ਕਿ ਟੀਮਾਂ ਦੀ ਆਪਸੀ ਤਾਲਮੇਲ ਸਦਕਾ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀਆਂ ਪ੍ਰਾਪਤੀਆਂ ਹੋਈਆਂ ਹਨ ਅਤੇ ਸਥਿਤੀ ਵਿੱਚ ਸੁਧਾਰ ਹੋਇਆ ਹੈ। ਹਰੇਕ ਜ਼ਿਲ੍ਹੇ ਵਿੱਚ ਚੰਗਾ ਕੰਮ ਕਰਨ ਵਾਲੀਆਂ ਇਨ੍ਹਾਂ ਰੱਖਿਆ ਕਮੇਟੀਆਂ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੀ ਜਾਂਦੀ ਇਨਾਮੀ ਰਾਸ਼ੀ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਰਾਜਪਾਲ ਗੁਲਾਬ ਚੰਦ ਕਟਾਰੀਆ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
ਪਿੰਡ ਪੱਧਰ ਦੇ ਮਸਲੇ ਹੱਲ ਕਰਨ
ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਹੀਨੇ ਵਿੱਚ ਇੱਕ ਵਾਰ ਇਨ•ਾਂ ਪਿੰਡ ਪੱਧਰੀ ਰੱਖਿਆ ਕਮੇਟੀਆਂ ਨਾਲ ਮੀਟਿੰਗ ਕਰਕੇ ਪਿੰਡ ਪੱਧਰ ਦੇ ਮਸਲੇ ਉਨ•ਾਂ ਨਾਲ ਗੱਲਬਾਤ ਕਰਕੇ ਹੱਲ ਕਰਨ। ਕੁਝ ਕਿਸਾਨਾਂ ਵੱਲੋਂ ਉਠਾਏ ਗਏ ਮੁੱਦੇ ‘ਤੇ ਕਟਾਰੀਆ ਨੇ ਕਿਹਾ ਕਿ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ‘ਤੇ ਖੇਤੀ ਕਰਨ ਦੀ ਵੱਡੀ ਸਮੱਸਿਆ ਹੈ, ਜਿਸ ਨੂੰ ਮੈਂ ਚੰਗੀ ਤਰ੍ਹਾਂ ਸਮਝਦਾ ਹਾਂ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ |
ਉਨ੍ਹਾਂ ਕਿਹਾ ਕਿ ਸਰਹੱਦ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਅਤੇ ਐਂਟੀ ਡਰੋਨ ਸਿਸਟਮ ਲਗਾਇਆ ਜਾਵੇਗਾ। ਤਾਰ ਤੋਂ ਪਾਰ ਆਈਆਂ ਜ਼ਮੀਨਾਂ ਲਈ ਮਿਲਣ ਵਾਲੀ ਮੁਆਵਜ਼ਾ ਰਾਸ਼ੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਮੀਨਾਂ ਦਾ ਮੁਆਵਜ਼ਾ ਨਹੀਂ ਮਿਲਿਆ, ਉਨ੍ਹਾਂ ਲਈ ਕੇਂਦਰ ਸਰਕਾਰ ਨਾਲ ਗੱਲ ਕਰਕੇ ਜਲਦੀ ਹੀ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।
ਉਨ੍ਹਾਂ ਬੀ.ਐਸ.ਐਫ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਡਿਆਲੀ ਤਾਰ ਪਾਰ ਕਰਦੇ ਸਮੇਂ ਗੇਟ ‘ਤੇ ਮੌਜੂਦ ਰਹਿਣ ਅਤੇ ਲੋਕਾਂ ਦੇ ਕੰਮ ਲਈ ਸਮੇਂ ਸਿਰ ਲੰਘਣ ਦੇ ਪ੍ਰਬੰਧ ਕਰਨ। ਇਸ ਤੋਂ ਪਹਿਲਾਂ ਸਵੇਰੇ ਕਟਾਰੀਆ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ ਅਤੇ ਮੰਦਰ ਕਮੇਟੀ ਵੱਲੋਂ ਨਤਮਸਤਕ ਹੋਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸ੍ਰੀ ਕੇ ਸ਼ਿਵ ਪ੍ਰਸਾਦ, ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ.ਮੀਨਾ, ਫਿਰੋਜ਼ਪੁਰ ਦੇ ਡਿਵੀਜ਼ਨਲ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ, ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡੀ.ਆਈ.ਜੀ ਸਤਿੰਦਰ ਸਿੰਘ, ਚੇਅਰਮੈਨ ਬਲਦੇਵ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ, ਤਰਨਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਅਤੇ ਐਸ.ਐਸ.ਪੀ. ਅਭਿਮਨਿਊ ਰਾਣਾ, ਕਮਾਂਡੈਂਟ ਸ਼੍ਰੀ ਰਾਜੇਸ਼ ਆਨੰਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।