ਮੁਕਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਵਨੀਤ ਬਿੱਟੂ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਪਹੁੰਚੇ। ਉਨ੍ਹਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।
,
ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੰਤਰੀ ਬਣਨ ਦੀ ਖੁਸ਼ੀ ‘ਚ ਉਹ ਆਪਣੇ ਸਾਥੀਆਂ ਵੱਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਮੌਕੇ ਪੁੱਜੇ ਸਨ | ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਆਪਣੀ ਪਤਨੀ ਨੂੰ ਟਿਕਟ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਪਰਿਵਾਰ ਤੋਂ ਅੱਗੇ ਕੁਝ ਨਹੀਂ ਸੋਚਦੇ।
ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਗਿੱਦੜਬਾਹਾ ਦੇ ਕਾਂਗਰਸੀਆਂ ‘ਤੇ ਤਰਸ ਆਉਂਦਾ ਹੈ, ਜੋ ਆਪਣੇ ਮਾਮੇ ਦੇ ਕਾਗ਼ਜ਼ ਭਰ ਕੇ ਕਵਰਿੰਗ ਉਮੀਦਵਾਰ ਵਜੋਂ ਵਾਰ-ਵਾਰ ਚੋਣ ਲੜ ਰਹੇ ਹਨ। ਭਾਜਪਾ ਦੇ ਵਿਰੋਧ ‘ਤੇ ਬਿੱਟੂ ਨੇ ਕਿਹਾ ਕਿ ਇਹ ਕਿਸਾਨ ਨਹੀਂ ਸਗੋਂ ਕਿਸਾਨ ਆਗੂ ਹਨ ਜੋ ਭਾਜਪਾ ਦਾ ਵਿਰੋਧ ਕਰ ਰਹੇ ਹਨ।
ਬਿੱਟੂ ਨੇ ਕਿਹਾ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁਕਤਸਰ ਨੂੰ ਦਿੱਲੀ ਅਤੇ ਚੰਡੀਗੜ੍ਹ ਨਾਲ ਰੇਲ ਮਾਰਗ ਰਾਹੀਂ ਜੋੜਨ ਲਈ ਯਤਨ ਕੀਤੇ ਜਾਣਗੇ।