ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀਆਂ ਨੇ 68ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।
,
ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਸਵਰੂਪ, ਗੌਰਵ ਅਤੇ ਵਰੁਣ ਸ਼ਰਮਾ ਨੇ ਤਲਵੰਡੀ ਸਾਬੋ, ਬਠਿੰਡਾ ਵਿਖੇ ਉਕਤ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਅਤੇ ਕ੍ਰਮਵਾਰ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਗਿੱਲ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ, ਬਾਕਸਿੰਗ ਕੋਚ ਬਲਜਿੰਦਰ ਅਤੇ ਡੀ.ਪੀ ਨੂੰ ਵਧਾਈ ਦਿੱਤੀ।