ਅਮਲਾ ਸਿੰਘ ਵਾਲਾ ਵਿੱਚ ਕਿਸਾਨ ਤੇ ਪੁਲੀਸ ਮੁਲਾਜ਼ਮ ਬਹਿਸ ਕਰਦੇ ਹੋਏ।
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਬਲਾਕ ਮਹਿਲ ਕਲਾਂ ਦੇ ਪਿੰਡ ਅਮਲਾ ਸਿੰਘ ਵਾਲਾ ਵਿੱਚ ਇੱਕ ਕਿਸਾਨ ਦੇ ਖੇਤ ਵਿੱਚ ਪਰਾਲੀ ਸਾੜਨ ਖ਼ਿਲਾਫ਼ ਕਾਰਵਾਈ ਕਰਨ ਆਏ ਅਧਿਕਾਰੀਆਂ ਦਾ ਬੀਕੇਯੂ ਵਰਕਰਾਂ ਨੇ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ।
,
ਇਸ ਮੌਕੇ ਜਥੇਬੰਦੀ ਦੇ ਬਲਾਕ ਮੀਤ ਪ੍ਰਧਾਨ ਰਾਮ ਸਿੰਘ ਸੰਘੇੜਾ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਨਾ ਕੀਤੇ ਜਾਣ ਕਾਰਨ ਕਿਸਾਨ ਆਪਣੇ ਖੇਤਾਂ ਵਿੱਚ ਹੀ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ। ਹੁਕਮਾਂ ‘ਤੇ ਸਰਕਾਰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕਰਨ ਲਈ ਅਧਿਕਾਰੀਆਂ ਨੂੰ ਭੇਜ ਰਹੀ ਹੈ। ਇਸ ਦਾ ਪਤਾ ਲੱਗਣ ਤੋਂ ਬਾਅਦ ਕਿਸਾਨ ਜਥੇਬੰਦੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ।
ਕਿਸਾਨਾਂ ਨੇ ਕਿਹਾ ਕਿ ਜੇਕਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸੇ ਵੀ ਕਿਸਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਤਾਂ ਉਸ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਅਧਿਕਾਰੀਆਂ ਅਤੇ ਕਿਸਾਨਾਂ ਵਿਚਕਾਰ ਬਹਿਸ ਵੀ ਹੋਈ।
ਠੁੱਲੀਵਾਲ ਥਾਣਾ ਮੁਖੀ ਸ਼ਰੀਫ ਖਾਨ ਆਪਣੀ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਇਸ ਸਬੰਧੀ ਪੂਰੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ।