ਪੰਜਾਬ ਦੇ ਕਪੂਰਥਲਾ ਦੇ ਵਸਨੀਕ ਮੋਹਿਤ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਪੁਲੀਸ ਨੇ ਸੈਕਟਰ-17 ਸਥਿਤ ਇਮੀਗ੍ਰੇਸ਼ਨ ਫਰਮ ਬੀਬੀ ਕੌਂਸਲ ਖ਼ਿਲਾਫ਼ ਧੋਖਾਧੜੀ ਅਤੇ ਜਾਅਲਸਾਜ਼ੀ ਦਾ ਕੇਸ ਦਰਜ ਕੀਤਾ ਹੈ। ਪੁਲੀਸ ਨੇ ਅੱਜ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 406, 420, 467, 468, 471 ਅਤੇ 120ਬੀ ਤਹਿਤ ਐਫਆਈਆਰ ਦਰਜ ਕੀਤੀ ਹੈ।
,
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਿਕਾਇਤਕਰਤਾ ਮੋਹਿਤ ਨੇ ਦੱਸਿਆ ਕਿ ਐਸਸੀਓ ਨੰਬਰ 69, ਸੈਕਟਰ-17 ਡੀ, ਚੰਡੀਗੜ੍ਹ ਵਿੱਚ ਕੰਮ ਕਰਦੀ ਇਮੀਗ੍ਰੇਸ਼ਨ ਫਰਮ ਬੀਬੀ ਕੌਂਸਲ ਦੇ ਮਾਲਕਾਂ ਅਤੇ ਮੁਲਾਜ਼ਮਾਂ ਨੇ ਉਸ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਉਣ ਦਾ ਵਾਅਦਾ ਕੀਤਾ ਸੀ। ਇਸ ਦੇ ਬਦਲੇ ਉਸ ਨੇ 6.62 ਲੱਖ ਰੁਪਏ ਦੀ ਮੰਗ ਕੀਤੀ, ਜੋ ਸ਼ਿਕਾਇਤਕਰਤਾ ਨੇ 6 ਮਈ 2023 ਨੂੰ ਦੇ ਦਿੱਤੀ।
ਮੋਹਿਤ ਨੇ ਦੋਸ਼ ਲਾਇਆ ਕਿ ਨਾ ਤਾਂ ਵੀਜ਼ਾ ਦਿੱਤਾ ਗਿਆ ਅਤੇ ਨਾ ਹੀ ਦਿੱਤੀ ਗਈ ਰਕਮ ਵਾਪਸ ਕੀਤੀ ਗਈ। ਫਰਮ ਦੇ ਕਰਮਚਾਰੀਆਂ ਨੇ ਉਸ ਨੂੰ ਗੁੰਮਰਾਹ ਕੀਤਾ ਅਤੇ ਕਈ ਵਾਰ ਪੈਸੇ ਵਾਪਸ ਕਰਨ ਦਾ ਝੂਠਾ ਭਰੋਸਾ ਦਿੱਤਾ। ਸ਼ਿਕਾਇਤ ਵਿੱਚ ਮੋਹਿਤ ਨੇ ਇਮੀਗ੍ਰੇਸ਼ਨ ਫਰਮ ਨਾਲ ਜੁੜੇ ਰਵਿੰਦਰ ਬਰਾੜ, ਮਨਪ੍ਰੀਤ ਬਰਾੜ, ਰਚਨਾ ਕੌਸ਼ਿਕ, ਨੇਹਾ, ਗਗਨ ਅਤੇ ਫਰਮ ਦੇ ਹੋਰ ਮੁਲਾਜ਼ਮਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
ਥਾਣਾ ਸੈਕਟਰ-17 ਦੇ ਅਧਿਕਾਰੀਆਂ ਨੇ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫਰਮ ਨੇ ਹੋਰ ਪੀੜਤਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰੀ ਹੈ। ਮੁਲਜ਼ਮਾਂ ਤੋਂ ਜਲਦੀ ਹੀ ਪੁੱਛਗਿੱਛ ਕੀਤੀ ਜਾਵੇਗੀ।