ਪੰਜਾਬ ਦੇ ਕਪੂਰਥਲਾ ਦੇ ਪਿੰਡ ਮੁਗਲਚੱਕ ਦੀ ਰਹਿਣ ਵਾਲੀ ਨਾਬਾਲਗ ਵਿਦਿਆਰਥਣ ਨਾਲ ਉਸ ਦੇ ਹੀ ਮਤਰੇਏ ਭਰਾ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਦੀ ਸ਼ਿਕਾਇਤ ’ਤੇ ਥਾਣਾ ਢਿਲਵਾਂ ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਬੀਐਨਐਸ ਅਤੇ ਪੋਕਸੋ ਐਕਟ ਦੀ ਧਾਰਾ 65(1), 6 ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
,
ਥਾਣਾ ਢਿਲਵਾਂ ਦੇ ਐਸਐਚਓ ਰਮਨਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਮੁਗਲਚੱਕ ਦੀ ਰਹਿਣ ਵਾਲੀ 15 ਸਾਲਾ ਨਾਬਾਲਗ ਵਿਦਿਆਰਥਣ ਨੇ ਦੱਸਿਆ ਕਿ ਉਹ ਨੇੜਲੇ ਸਰਕਾਰੀ ਸਕੂਲ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਹੈ। ਸਾਲ 2018 ਵਿੱਚ ਉਸਦੀ ਮਾਂ ਦੀ ਮੌਤ ਤੋਂ ਬਾਅਦ ਉਸਦੇ ਪਿਤਾ ਨੇ ਸਾਲ 2019 ਵਿੱਚ ਪਿੰਡ ਫੱਤੂਚੱਕਾ ਦੀ ਰਹਿਣ ਵਾਲੀ ਇੱਕ ਔਰਤ ਨਾਲ ਵਿਆਹ ਕਰਵਾ ਲਿਆ। ਉਸ ਦੀ ਮਤਰੇਈ ਮਾਂ ਦੇ ਪਹਿਲੇ ਵਿਆਹ ਤੋਂ ਗੋਦ ਲਿਆ ਲੜਕਾ ਅਰਵਿੰਦਰ ਸਿੰਘ ਉਰਫ ਗੋਰਾ ਉਸ ‘ਤੇ ਬੁਰੀ ਨਜ਼ਰ ਰੱਖਦਾ ਸੀ ਅਤੇ ਉਸ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ।
ਉਸ ਨੂੰ ਇਕੱਲਾ ਦੇਖ ਕੇ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ
ਅਰਵਿੰਦਰ ਸਿੰਘ ਪਹਿਲਾਂ ਵੀ ਉਸ ਨੂੰ ਘਰ ਵਿਚ ਇਕੱਲੀ ਦੇਖ ਕੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਤਿੰਨ ਵਾਰ ਜ਼ਬਰਦਸਤੀ ਸਰੀਰਕ ਸਬੰਧ ਬਣਾ ਚੁੱਕਾ ਸੀ। ਪਰ ਉਸ ਨੇ ਆਪਣੀ ਬਦਨਾਮੀ ਦੇ ਡਰੋਂ ਇਹ ਗੱਲ ਕਿਸੇ ਨੂੰ ਨਹੀਂ ਦੱਸੀ। 7 ਨਵੰਬਰ ਨੂੰ ਉਸ ਦੇ ਮਾਤਾ-ਪਿਤਾ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਕਿਤੇ ਗਏ ਹੋਏ ਸਨ। ਦੋਸ਼ੀ ਨੌਜਵਾਨ ਉਸ ਦਿਨ ਘਰ ਆਇਆ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਜਿਸ ਤੋਂ ਬਾਅਦ ਉਸਨੇ ਪੁਲਿਸ ਨੂੰ ਇਸਦੀ ਸ਼ਿਕਾਇਤ ਕੀਤੀ।
ਪੀੜਤ ਵਿਦਿਆਰਥੀ ਦੀ ਸ਼ਿਕਾਇਤ ’ਤੇ ਥਾਣਾ ਢਿਲਵਾਂ ਦੀ ਪੁਲੀਸ ਨੇ ਮੁਲਜ਼ਮ ਨੌਜਵਾਨ ਅਰਵਿੰਦਰ ਸਿੰਘ ਉਰਫ਼ ਗੋਰਾ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 65(1), 6, ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਐਸਐਚਓ ਰਮਨਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।