ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਸੰਗਰੂਰ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ। ਉਨ੍ਹਾਂ ਮਹਿਲਾ ਕੈਦੀਆਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਗਿੱਲ ਨੇ ਪੁਲਿਸ ਅਧਿਕਾਰੀਆਂ ਨੂੰ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਨੂੰ ਸ਼ਾਮਲ ਕਰਨ ਅਤੇ ਜੇਲ੍ਹ ਵਿੱਚ ਵੱਖ-ਵੱਖ ਸਮਾਜਿਕ ਸੁਧਾਰਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਸ ਨੇ ਕਿਹਾ ਕਿ ਉਸ ਦੇ ਦੌਰੇ ਦਾ ਮੁੱਖ ਮੰਤਵ ਸੁਣਵਾਈ ਅਧੀਨ ਔਰਤਾਂ ਅਤੇ ਸਜ਼ਾਯਾਫ਼ਤਾ ਕੈਦੀਆਂ ਦੇ ਭਵਿੱਖ ਨੂੰ ਸੁਧਾਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ, ਭੋਜਨ ਅਤੇ ਕਾਨੂੰਨੀ ਸਹਾਇਤਾ ਨਾਲ ਸਬੰਧਤ ਸਮੱਸਿਆਵਾਂ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ।
ਇਸ ਮੌਕੇ ਸੰਗਰੂਰ ਦੇ ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਸੁਪਰਡੈਂਟ ਜ਼ਿਲ੍ਹਾ ਜੇਲ੍ਹ ਨਵਿੰਦਰ ਸਿੰਘ, ਐਸਪੀ ਪਲਵਿੰਦਰ ਸਿੰਘ ਚੀਮਾ, ਡੀਐਸਪੀ ਆਦਰਸ਼ਪਾਲ ਸਿੰਘ ਤੂਰ ਵੀ ਹਾਜ਼ਰ ਸਨ।