ਕਪੂਰਥਲਾ ਦੇ ਫਗਵਾੜਾ ਸਬ-ਡਵੀਜ਼ਨ ਦੇ ਪਿੰਡ ਚੱਕ ਹਕੀਮ ਦੇ ਇਕ ਘਰ ‘ਚੋਂ ਦੇਹ ਵਪਾਰ ਦਾ ਧੰਦਾ ਚਲਾਉਣ ਵਾਲੇ ਗਿਰੋਹ ਦੀਆਂ 3 ਲੜਕੀਆਂ ਅਤੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਐਸਪੀ ਫਗਵਾੜਾ ਭਾਰਤ ਭੂਸ਼ਣ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਥਾਣਾ ਸਦਰ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।
,
ਡੀਐਸਪੀ ਭਾਰਤ ਭੂਸ਼ਣ ਨੇ ਦੱਸਿਆ ਕਿ ਥਾਣਾ ਸਦਰ ਦੇ ਐਸਐਚਓ ਬਲਵਿੰਦਰ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਚੱਕ ਹਕੀਮ ਵਿੱਚ ਕਿਰਾਏ ਦੇ ਮਕਾਨ ਵਿੱਚ ਇੱਕ ਔਰਤ ਅਤੇ ਉਸਦੇ ਸਾਥੀ ਦੇਹ ਵਪਾਰ ਦਾ ਧੰਦਾ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਛਾਪਾ ਮਾਰ ਕੇ ਇਕ ਵਿਅਕਤੀ ਸੁਖਵਿੰਦਰ ਕੁਮਾਰ ਵਾਸੀ ਗੋਜੋ ਜ਼ਿਲਾ ਹੁਸ਼ਿਆਰਪੁਰ ਅਤੇ ਤਿੰਨ ਲੜਕੀਆਂ ਨੂੰ ਮੌਕੇ ਤੋਂ ਕਾਬੂ ਕਰ ਲਿਆ।
ਉਸ ਨੇ ਇਹ ਵੀ ਦੱਸਿਆ ਕਿ ਇਸ ਕੋਠੀ ਵਿੱਚ ਨਵਾਂਸ਼ਹਿਰ ਦੀ ਇੱਕ ਔਰਤ ਲੁਧਿਆਣਾ ਅਤੇ ਦਿੱਲੀ ਤੋਂ ਲੜਕੀਆਂ ਬੁਲਾ ਕੇ ਦੇਹ ਵਪਾਰ ਦਾ ਧੰਦਾ ਕਰਦੀ ਸੀ। ਡੀਐਸਪੀ ਭਾਰਤ ਭੂਸ਼ਣ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਮੌਕੇ ਤੋਂ 26,000 ਰੁਪਏ ਅਤੇ ਇੱਕ ਮੋਟਰਸਾਈਕਲ ਬਰਾਮਦ ਕਰਕੇ ਇਨ੍ਹਾਂ ਸਾਰਿਆਂ ਖ਼ਿਲਾਫ਼ ਧਾਰਾ 3,4 ਅਨੈਤਿਕ ਟਰੈਫਿਕ ਪ੍ਰੀਵੈਨਸ਼ਨ ਐਕਟ 1956 ਤਹਿਤ ਕੇਸ ਦਰਜ ਕਰ ਲਿਆ ਹੈ। ਪੁੱਛਗਿੱਛ ਕੀਤੀ ਜਾ ਰਹੀ ਹੈ।